October 15, 2026, 4:20 pm
----------- Advertisement -----------
HomeNewsBreaking Newsਪਟਾਕਿਆਂ 'ਤੇ ਪਾਬੰਦੀ ਦੇ ਬਾਵਜੂਦ ਦਿੱਲੀ 'ਚ ਖੂਬ ਹੋਈ ਆਤਿਸ਼ਬਾਜ਼ੀ, ਜਾਣੋ AQI

ਪਟਾਕਿਆਂ ‘ਤੇ ਪਾਬੰਦੀ ਦੇ ਬਾਵਜੂਦ ਦਿੱਲੀ ‘ਚ ਖੂਬ ਹੋਈ ਆਤਿਸ਼ਬਾਜ਼ੀ, ਜਾਣੋ AQI

Published on

----------- Advertisement -----------

ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ ਪਰ ਦਿੱਲੀ ਦੇ ਲੋਕਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਖੂਬ ਪਟਾਕੇ ਚਲਾਏ। ਦੀਵਾਲੀ ਦੀ ਰਾਤ ਲੋਕਾਂ ਵੱਲੋਂ ਪਟਾਕੇ ਚਲਾਉਣ ਤੋਂ ਬਾਅਦ ਧੂੰਏਂ ਦੀ ਇੱਕ ਮੋਟੀ ਪਰਤ ਨੇ ਰਾਸ਼ਟਰੀ ਰਾਜਧਾਨੀ ਨੂੰ ਘੇਰ ਲਿਆ, ਜਿਸ ਨਾਲ ਪੂਰੇ ਸ਼ਹਿਰ ਵਿੱਚ ਭਾਰੀ ਪ੍ਰਦੂਸ਼ਣ ਫੈਲ ਗਿਆ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ ਬਣੀ ਹੋਈ ਹੈ। AQI ਆਨੰਦ ਵਿਹਾਰ ਵਿੱਚ 296, ਆਰਕੇ ਪੁਰਮ ਵਿੱਚ 290, ਪੰਜਾਬੀ ਬਾਗ ਵਿੱਚ 280 ਅਤੇ ਆਈਟੀਓ ਵਿੱਚ 263 ਰਿਹਾ।
ਸੋਸ਼ਲ ਮੀਡੀਆ ਸਾਈਟਾਂ ‘ਤੇ ਲੋਕਾਂ ਵੱਲੋਂ ਸਾਂਝੀਆਂ ਕੀਤੀਆਂ ਤਾਜ਼ਾ ਪੋਸਟਾਂ ਅਤੇ ਰਿਪੋਰਟਾਂ ਅਨੁਸਾਰ ਵੱਡੀ ਗਿਣਤੀ ਵਿਚ ਲੋਕਾਂ ਨੇ ਵੱਖ-ਵੱਖ ਥਾਵਾਂ ‘ਤੇ ਪਟਾਕੇ ਚਲਾਉਣ ਵਿਚ ਹਿੱਸਾ ਲਿਆ। ਐਤਵਾਰ ਰਾਤ ਨੂੰ ਲੋਧੀ ਰੋਡ, ਆਰਕੇ ਪੁਰਮ, ਕਰੋਲ ਬਾਗ ਅਤੇ ਪੰਜਾਬੀ ਬਾਗ ਸਮੇਤ ਰਾਸ਼ਟਰੀ ਰਾਜਧਾਨੀ ਦੇ ਕਈ ਖੇਤਰਾਂ ਵਿੱਚ ਬੀਤੀ ਰਾਤ ਖੂਬ ਆਤਿਸ਼ਬਾਜ਼ੀ ਹੋਈ। ਦਿੱਲੀ ਦੇ ਦੱਤਾ ਮਾਰਗ, ਆਜ਼ਾਦਪੁਰ, ਰਾਜਘਾਟ ਅਤੇ ਨੋਇਡਾ ਵਿੱਚ ਵੀ ਹਵਾ ਦੀ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਪਹੁੰਚ ਗਈ ਹੈ।
ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਪਿਛਲੇ ਕੁਝ ਹਫਤਿਆਂ ਤੋਂ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਹੀ ਹੈ। AQI ਕਈ ਥਾਵਾਂ ‘ਤੇ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ, ਪਰ ਦੀਵਾਲੀ ਤੋਂ ਬਾਅਦ ਹੁਣ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਰਾਸ਼ਟਰੀ ਰਾਜਧਾਨੀ ‘ਚ ਇਕ ਵਾਰ ਫਿਰ ਪ੍ਰਦੂਸ਼ਣ ਦੇ ਪੱਧਰ ‘ਚ ਵਾਧਾ ਦੇਖਣ ਨੂੰ ਮਿਲੇਗਾ, ਜਿਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...