ਜਿੱਥੇ ਪੰਜਾਬ ਦੇ ਵਿੱਚ ਲੋਕ ਆਪਣੇ ਘਰਾਂ ਦੇ ਵਿੱਚ ਆਪਣੇ ਪਰਿਵਾਰਾਂ ਨਾਲ ਦਿਵਾਲੀ ‘ਤੇ ਦੀਪ ਮਾਲਾ ਕਰ ਰਹੇ ਸਨ। ਉੱਥੇ ਹੀ ਅੰਮ੍ਰਿਤਸਰ ਦੇ ਪੰਡੋਰੀ ਸਿੱਧਵਾਂ ਪਿੰਡ ਦੇ ਵਿੱਚ ਇੱਕ ਘਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ।

ਪਰਿਵਾਰਿਕ ਮੈਂਬਰਾ ਦਾ ਕਹਿਣਾ ਹੈ ਕਿ ਘਰ ਚ ਅੱਗ ਲੱਗਣ ਕਾਰਨ ਇੱਕ ਗੱਡੀ ਵੀ ਸੜ ਕੇ ਸਵਾਹ ਹੋ ਗਈ। ਹਾਦਸੇ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਸਰਕਾਰ ਕੋਲੋਂ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।













