ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚਣਗੇ। ਇੱਥੇ ਉਹ ਆਉਣ ਵਾਲੀਆਂ ਚੋਣਾਂ ਸਬੰਧੀ ਅਕਾਲੀ ਆਗੂਆਂ ਨਾਲ ਮੀਟਿੰਗ ਕਰਨਗੇ। ਪਾਰਟੀ ਦੀਆਂ ਨੀਤੀਆਂ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ। ਚੋਣਾਂ ਤੋਂ ਪਹਿਲਾਂ ਬਾਦਲ ਅੱਜ ਨੌਜਵਾਨਾਂ ਲਈ ਕਈ ਵੱਡੇ ਐਲਾਨ ਵੀ ਕਰ ਸਕਦੇ ਹਨ।
ਜਾਣਕਾਰੀ ਮੁਤਾਬਿਕ ਬਾਦਲ ਸਵੇਰੇ 11 ਵਜੇ ਦੇ ਕਰੀਬ ਪਿੰਡ ਆਲਮਗੀਰ ਸਥਿਤ ਤਾਜ ਰਿਜ਼ੋਰਟ ਪਹੁੰਚਣਗੇ। ਸੁਖਬੀਰ ਬਾਦਲ ਇਥੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਗਰੇਵਾਲ ਆਦਿ ਨਾਲ ਸ਼ਹਿਰ ਦੀ ਸਿਆਸਤ ‘ਤੇ ਚਰਚਾ ਵੀ ਕਰਨਗੇ। ਬਾਦਲ ਦੇ ਦੌਰੇ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।
----------- Advertisement -----------
ਸੁਖਬੀਰ ਬਾਦਲ ਅੱਜ ਪਹੁੰਚਣਗੇ ਲੁਧਿਆਣਾ; ਅਗਾਮੀ ਚੋਣਾਂ ਸਬੰਧੀ ਆਗੂਆਂ ਨਾਲ ਕਰਨਗੇ ਮੀਟਿੰਗ
Published on
----------- Advertisement -----------
----------- Advertisement -----------












