ਪੰਜਾਬ ਦੇ ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਰੈਲਮਾਜਰਾ ਦਾ ਇੱਕ ਵਿਦਿਆਰਥੀ ਪਿਛਲੇ 8 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਸਰਹਿੰਦ ਨਹਿਰ ‘ਚੋਂ ਸ਼ੱਕੀ ਹਾਲਾਤਾਂ ‘ਚ ਬਰਾਮਦ ਹੋਈ ਹੈ। ਨੌਜਵਾਨ ਖਰੜ ਕੈਂਪਸ ਦੇ ਰਿਆਤ ਬਾਹਰਾ ਕਾਲਜ ਵਿੱਚ ਬੀ-ਫਾਰਮੇਸੀ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਵੱਲੋਂ ਕਾਠਗੜ੍ਹ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਥਾਣਾ ਕਾਠਗੜ੍ਹ ਦੀ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਪੁਲੀਸ ਚੌਕੀ ਅਸਰਾਰ ਨੂੰ ਸੌਂਪ ਦਿੱਤੀ ਸੀ।
ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਪੁੱਤਰ ਉਮੇਸ਼ ਕੁਮਾਰ ਵਾਸੀ ਰੈਲਮਾਜਰਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਘਰ ਤੋਂ ਚੰਡੀਗੜ੍ਹ ਗਿਆ ਸੀ ਅਤੇ ਰੋਪੜ ਦੇ ਬੱਸ ਸਟੈਂਡ ‘ਤੇ ਮੋਟਰਸਾਈਕਲ ਖੜ੍ਹਾ ਕੀਤਾ ਸੀ। ਜਦੋਂ ਉਹ 5 ਨਵੰਬਰ ਦੀ ਸ਼ਾਮ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰ ਵਾਲੇ ਚਿੰਤਾ ਵਿੱਚ ਪੈ ਗਏ। ਉਸ ਦੀ ਭਾਲ ਸ਼ੁਰੂ ਕੀਤੀ ਤਾਂ ਪਰਿਵਾਰਕ ਮੈਂਬਰਾਂ ਨੇ ਸੋਚਿਆ ਕਿ ਸ਼ਾਇਦ ਉਹ ਆਪਣੇ ਦੋਸਤਾਂ ਨਾਲ ਕਿਤੇ ਰੁਕਿਆ ਹੋਵੇਗਾ।
ਜਦੋਂ ਉਹ ਸਵੇਰ ਤੱਕ ਵਾਪਸ ਨਾ ਆਇਆ ਤਾਂ ਉਸ ਦੇ ਰਿਸ਼ਤੇਦਾਰਾਂ ਦੇ ਘਰ ਵੀ ਪੁੱਛਗਿੱਛ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗਾ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਐਸ.ਆਈ ਜਰਨੈਲ ਸਿੰਘ ਨੂੰ ਸੌਂਪ ਦਿੱਤੀ। ਜਰਨੈਲ ਸਿੰਘ ਨੇ ਦੱਸਿਆ ਕਿ ਉਸ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸੰਦੀਪ ਦੀ ਲਾਸ਼ ਪਿੰਡ ਸਿੰਧਵਾ ਥਾਣਾ ਸਰਹਿੰਦ ਤੋਂ ਸ਼ੱਕੀ ਹਾਲਾਤਾਂ ‘ਚ ਸਰਹਿੰਦ ਨਹਿਰ ‘ਚੋਂ ਬਰਾਮਦ ਹੋਈ।
----------- Advertisement -----------
ਨਵਾਂਸ਼ਹਿਰ ‘ਚ ਸਰਹਿੰਦ ਨਹਿਰ ‘ਚੋਂ ਮਿਲੀ ਵਿਦਿਆਰਥੀ ਦੀ ਲਾ+ਸ਼, 8 ਦਿਨਾਂ ਤੋਂ ਸੀ ਲਾਪਤਾ
Published on
----------- Advertisement -----------
----------- Advertisement -----------












