ਮੋਗਾ ਵਿੱਚ ਬਾਲ ਦਿਵਸ ਮੌਕੇ ਅੱਜ ਈਕੋ ਕਾਰਡੀਓਗ੍ਰਾਫੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਸਰਕਾਰੀ ਹਸਪਤਾਲ ਵਿੱਚ ਪਹਿਲੇ ਸੈਂਟਰ ਦਾ ਉਦਘਾਟਨ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕੀਤਾ। ਦੱਸ ਦੇਈਏ ਕਿ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਇਹ ਸਹੂਲਤ ਉਪਲਬਧ ਨਹੀਂ ਸੀ ਪਰ ਹੁਣ ਸਰਕਾਰ ਨੇ ਇਸਨੂੰ ਸ਼ੁਰੂ ਕਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਸਹੂਲਤ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹੋਵੇਗੀ।
ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਹ ਸਹੂਲਤ ਮੁਹੱਈਆ ਕਰਵਾਏਗੀ। ਜੇਕਰ ਜਾਂਚ ਦੌਰਾਨ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾਵੇਗਾ। ਆਯੁਸ਼ਮਾਨ ਕਾਰਡ ਯੋਜਨਾ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ।
----------- Advertisement -----------
ਮੋਗਾ ‘ਚ ਪਹਿਲੇ ਈਕੋ ਕਾਰਡੀਓਗ੍ਰਾਫੀ ਸੈਂਟਰ ਦੀ ਸ਼ੁਰੂਆਤ; ਸਿਹਤ ਮੰਤਰੀ ਬਲਬੀਰ ਸਿੰਘ ਨੇ ਕੀਤਾ ਉਦਘਾਟਨ
Published on
----------- Advertisement -----------
----------- Advertisement -----------












