September 8, 2026, 2:40 pm
----------- Advertisement -----------
HomeNewsLatest News5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ

5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ

Published on

----------- Advertisement -----------

ਚੰਡੀਗੜ੍ਹ, 14 ਨਵੰਬਰ (ਬਲਜੀਤ ਮਰਵਾਹਾ): ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਕੋਰਟ ਨੂੰ ਮਾਮਲੇ ਦਾ ਜਲਦ ਨਿਬੇੜਾ ਕਰਨ ਦੀ ਅਪੀਲ ਕੀਤੀ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਮਾਣਯੋਗ ਕੋਰਟ ਨੂੰ ਬੇਨਤੀ ਕੀਤੀ ਕਿ ਇਹ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨਾ ਪੰਜਾਬ ਸਰਕਾਰ ਲਈ ਬਹੁਤ ਲਾਜ਼ਮੀ ਹੈ ਕਿਉਂਕਿ ਇਸ ਨਾਲ ਸੂਬੇ ਦੇ ਉਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ ਜਿੱਥੇ ਮੌਜੂਦਾ ਸਮੇਂ ਸਿਰਫ ਇੱਕ ਹੀ ਅਧਿਆਪਕ ਸਕੂਲ ਚਲਾ ਰਿਹਾ ਹੈ।

ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਅਧੀਨ ਹੈ। ਜੇਕਰ ਉਸਦਾ ਫੈਸਲਾ ਜਲਦ ਨਹੀਂ ਆਉਂਦਾ ਤਾਂ ਮਾਣਯੋਗ ਹਾਈਕੋਰਟ ਹੀ ਇਸ ਸਬੰਧੀ ਕੋਈ ਅੰਤ੍ਰਿਮ ਫੈਸਲਾ ਦੇ ਦਵੇ ਤਾਂ ਜੋ ਇਹ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕੋਰਟ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਜਲਦ ਤੋਂ ਜਲਦ ਤੈਅ ਕਰਨ ਦੀ ਵੀ ਬੇਨਤੀ ਕੀਤੀ, ਜਿਸਨੂੰ ਕੋਰਟ ਵੱਲੋਂ ਪ੍ਰਵਾਨ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ, 2023 ਨੂੰ ਤੈਅ ਕੀਤੀ ਗਈ ਹੈ।

ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜਨ ਲਈ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿੱਜੀ ਦਿਲਚਸਪੀ ਲਈ ਜਾ ਰਹੀ ਹੈ ਅਤੇ ਕੋਰਟ ਵਿੱਚ ਇਸ ਮਾਮਲੇ ਦੇ ਜਲਦ ਨਿਬੇੜੇ ਲਈ ਵੀ ਉਨ੍ਹਾਂ ਵੱਲੋਂ ਐਡਵੋਕੇਟ ਜਨਰਲ ਬਰਾਂਚ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨਾਲ ਸਬੰਧਤ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵੱਲੋਂ 27 ਜੁਲਾਈ, 2023 ਨੂੰ ਮੁਕੰਮਲ ਕਰ ਲਈ ਗਈ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਜਿਵੇਂ ਹੀ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਇਆ ਜਾਂਦਾ ਹੈ ਤਾਂ ਇਸ ਮਾਮਲੇ ਦੇ ਨਿਪਟਾਰੇ ਲਈ ਹਾਈਕੋਰਟ ਵਿੱਚ ਸੀ.ਐਮ ਐਪਲੀਕੇਸ਼ਨ ਦਾਇਰ ਕੀਤੀ ਜਾਵੇ ਤਾਂ ਜ਼ੋ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿਚ ਕੋਈ ਅੜਚਨ ਨਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...