June 18, 2026, 7:18 am
----------- Advertisement -----------
HomeNewsBreaking Newsਕੁਰੂਕਸ਼ੇਤਰ 'ਚ ਗੁਰੂਦੁਆਰਾ ਸਾਹਿਬ ਦੇ 5 ਸੇਵਾਦਾਰਾਂ ਦੀ ਮੌ+ਤ: ਜਾਨਵਰ ਨੂੰ ਬਚਾਉਣ...

ਕੁਰੂਕਸ਼ੇਤਰ ‘ਚ ਗੁਰੂਦੁਆਰਾ ਸਾਹਿਬ ਦੇ 5 ਸੇਵਾਦਾਰਾਂ ਦੀ ਮੌ+ਤ: ਜਾਨਵਰ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਬੇਕਾਬੂ ਹੋਈ ਕਾਰ ਸਕਾਰਪੀਓ ਨਾਲ ਟਕਰਾਈ

Published on

----------- Advertisement -----------

ਕੁਰੂਕਸ਼ੇਤਰ, 15 ਨਵੰਬਰ 2023 – ਕੁਰੂਕਸ਼ੇਤਰ ਦੇ ਪਿਹੋਵਾ ਕਸਬੇ ਦੇ ਪਿੰਡ ਟਿੱਕਰੀ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਗੱਡੀ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਪੰਜ ਲੋਕ ਕੁਰੂਕਸ਼ੇਤਰ ਦੇ ਸਲਪਾਨੀ ਪਿੰਡ ਦੇ ਗੁਰਦੁਆਰੇ ਦੇ ਸੇਵਾਦਾਰ ਦੱਸੇ ਜਾਂਦੇ ਹਨ। ਕਾਰ ਵਿੱਚ ਅੱਠ ਵਿਅਕਤੀ ਸਵਾਰ ਸਨ। ਜਿਨ੍ਹਾਂ ਵਿੱਚੋਂ ਬਾਕੀ ਤਿੰਨ ਵਿਅਕਤੀਆਂ ਦੀ ਹਾਲਤ ਵੀ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਰਾਤ 9 ਵਜੇ ਨੈਸ਼ਨਲ ਹਾਈਵੇਅ 152 ਡੀ ‘ਤੇ 8 ਸੇਵਾਦਾਰ ਪਿਹੋਵਾ ਤੋਂ ਗੁਰਦੁਆਰੇ ਵੱਲ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਪਿੰਡ ਟਿੱਕਰੀ ਨੇੜੇ ਉਨ੍ਹਾਂ ਦੀ ਕਾਰ ਦੇ ਅੱਗੇ ਅਚਾਨਕ ਇੱਕ ਪਸ਼ੂ ਆ ਗਿਆ। ਜਿਸ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਜਾ ਵੜੀ।

ਇੱਥੇ ਦੂਜੇ ਪਾਸੇ ਤੋਂ ਆ ਰਹੀ ਸਕਾਰਪੀਓ ਨਾਲ ਕਾਰ ਦੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਗੱਡੀ ਕਈ ਵਾਰ ਪਲਟ ਗਈ। ਜਿਸ ਵਿੱਚ 5 ਸੇਵਾਦਾਰਾਂ ਦੀ ਮੌਤ ਹੋ ਗਈ। ਤਿੰਨ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਹਨ।

ਮਰਨ ਵਾਲਿਆਂ ਵਿੱਚ 26 ਸਾਲਾ ਬਾਬਾ ਵਰਿੰਦਰ ਸਿੰਘ, 24 ਸਾਲਾ ਬਾਬਾ ਮਨਦੀਪ ਸਿੰਘ, 40 ਸਾਲਾ ਬਾਬਾ ਗੁਰਵੇਜ਼ ਸਿੰਘ, 25 ਸਾਲਾ ਬਾਬਾ ਹਰਮਨ ਸਿੰਘ ਅਤੇ ਬਾਬਾ ਹਰਵਿੰਦਰ ਸਿੰਘ ਸ਼ਾਮਲ ਹਨ।

ਪਿਹੋਵਾ ਥਾਣਾ ਇੰਚਾਰਜ ਮਨੀਸ਼ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਸੀ। ਜਿਸ ਨੇ ਗੱਡੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਪੰਜ ਸੇਵਾਦਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...