August 4, 2026, 7:20 am
----------- Advertisement -----------
HomeNewsLatest News22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ 2 ਵਿਅਕਤੀ ਗ੍ਰਿਫਤਾਰ

22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ 2 ਵਿਅਕਤੀ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ ਨਗਰ, 15 ਨਵੰਬਰ (ਬਲਜੀਤ ਮਰਵਾਹਾ) : ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਜੀਤ ਰਾਮ ਸਮੇਤ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸੋਹਾਣਾ ਟੋਭੇ ਵਾਲੀ ਸਾਈਡ ਤੋਂ ਇੱਕ ਮੋਟਰ ਸਾਈਕਲ ਮਾਰਕਾ ਡਿਸਕਵਰ ਰੰਗ ਕਾਲਾ ਤੇ ਸਵਾਰ 2 ਮੋਨੇ ਨੌਜਵਾਨ ਜਿਨ੍ਹਾ ਦੇ ਵਿੱਚਕਾਰ ਇਕ ਥੈਲਾ ਪਲਾਸਟਿਕ ਵਜਨਦਾਰ ਰੱਖਿਆ ਹੋਇਆ ਸੀ, ਆਉਦੇ ਦਿਖਾਈ ਦਿਤੇ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦਮ ਘਬਰਾ ਕੇ ਥੈਲਾ ਪਲਾਸਟਿਕ ਥੱਲੇ ਸੁੱਟ ਕੇ ਮੋਟਰਸਾਈਕਲ ਭੱਜਾਉਣ ਲਗੇ। ਜਿੰਨ੍ਹਾ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਮੋਟਰ ਸਾਈਕਲ ਚਾਲਕ ਨੇ ਆਪਣਾ ਨਾਮ ਭੂਰਾ ਪੁੱਤਰ ਗਰੀਬਦਾਸ ਵਾਸੀ ਪਿੰਡ ਮਾਨਸੀ ਨਗਰਾ, ਥਾਣਾ ਕੰਪਨੀ ਬਾਗ, ਜਿਲ੍ਹਾ ਅਲੀਗੜ੍ਹ, ਯੂ.ਪੀ ਹਾਲ ਕਿਰਾਏਦਾਰ ਨੇੜੇ ਗੁਰੂ ਦੁਆਰਾ ਸਾਹਿਬ ਪਿੰਡ ਸੋਹਾਣਾ ਜਿਲ੍ਹਾ ਐਸ.ਏ.ਐਸ.ਨਗਰ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸੂਰਜ ਭਾਰਤੀ ਪੁੱਤਰ ਮਹੇਸ਼ ਚੰਦਰਾ ਵਾਸੀ ਕਮਾਲਪੁਰ, ਥਾਣਾ ਕੁਆਰਸੀ, ਜਿਲ੍ਹਾ ਅਲੀਗੜ੍ਹ, ਯੂ.ਪੀ. ਹਾਲ ਕਿਰਾਏਦਾਰ ਨੇੜੇ ਗੁਰੂ ਦੁਆਰਾ ਸਾਹਿਬ ਪਿੰਡ ਸੋਹਾਣਾ ਜਿਲ੍ਹਾ ਐਸ.ਏ.ਐਸ.ਨਗਰ ਦਸਿਆ। ਜਿਨ੍ਹਾ ਵੱਲੋ ਥੱਲੇ ਸੁਟੇ ਥੈਲਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਥੈਲਾ ਵਿਚੋ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਬ੍ਰਾਮਦ ਹੋਈ। ਜਿਨ੍ਹਾ ਖਿਲਾਫ ਮੁਕੱਦਮਾ ਨੰਬਰ 446 ਮਿਤੀ 14-11-2023 ਅ/ਧ 15,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਸੋਹਾਣਾ ਮੋਹਾਲੀ ਦਰਜ ਕਰਾਇਆ ਗਿਆ ਹੈ। ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਡ ਅਧੀਨ ਹਨ ।ਦੋਸ਼ੀਆ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿੱਚ ਇਨ੍ਹਾ ਨਾਲ ਹੋਰ ਕੌਣ-ਕੌਣ ਵਿਅਕਤੀ ਸ਼ਾਮਲ ਹਨ ।
ਤਫਤੀਸ਼ੀ ਅਫਸਰ :- ਏ.ਐਸ.ਆਈ ਜੀਤ ਰਾਮ 213/ਫਗਸ
ਮੋਬਾਇਲ ਨੰਬਰ :- 8427690035
ਬ੍ਰਾਮਦਗੀ :- 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...