June 10, 2026, 8:23 pm
----------- Advertisement -----------
HomeNewsLatest Newsਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ...

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

Published on

----------- Advertisement -----------

ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ (ਬਲਜੀਤ ਮਰਵਾਹਾ) : ਪਰਾਲੀ ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।
ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ।

ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।
ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...