April 20, 2026, 10:57 pm
----------- Advertisement -----------
HomeNewsEntertainmentਹਾਰਡੀ ਸੰਧੂ ਨੇ ਗੁਰੂਗ੍ਰਾਮ ਵਿੱਚ ਹੋਣ ਵਾਲੇ ਸ਼ੋਅ ਨੂੰ ਰੱਦ ਕਰਨ ਦਾ...

ਹਾਰਡੀ ਸੰਧੂ ਨੇ ਗੁਰੂਗ੍ਰਾਮ ਵਿੱਚ ਹੋਣ ਵਾਲੇ ਸ਼ੋਅ ਨੂੰ ਰੱਦ ਕਰਨ ਦਾ ਕੀਤਾ ਐਲਾਨ, ਵੱਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਲਿਆ  ਫੈਸਲਾ

Published on

----------- Advertisement -----------

 ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ ਦਾ 18 ਨਵੰਬਰ ਨੂੰ ਗੁਰੂਗ੍ਰਾਮ ਵਿੱਚ ਹੋਣ ਵਾਲਾ ਸ਼ੋਅ ਰੱਦ ਕਰ ਦਿੱਤਾ ਗਿਆ ਹੈ। ਦਿੱਲੀ NCR ‘ਚ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਦੇਖਦੇ ਹੋਏ ਹਾਰਡੀ ਸੰਧੂ ਨੇ ਸ਼ੋਅ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਪ੍ਰਸ਼ੰਸਕਾਂ ਦੀ ਸੁਰੱਖਿਆ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ।’ ਗੁਰੂਗ੍ਰਾਮ ‘ਚ ਸ਼ੋਅ ਲਈ ਜਲਦੀ ਹੀ ਨਵੀਂ ਤਰੀਕ ਤੈਅ ਕੀਤੀ ਜਾਵੇਗੀ। ਵੀਰਵਾਰ ਨੂੰ ਦਿੱਲੀ ‘ਚ ਏਅਰ ਕੁਆਲਿਟੀ ਇੰਡੈਕਸ (AQI) 415 ਸੀ, ਜੋ ਕਿ ਗੰਭੀਰ ਸ਼੍ਰੇਣੀ ‘ਚ ਹੈ। 

ਹਾਲਾਂਕਿ ਦੋ ਦਿਨ ਬਾਅਦ ਹੋਣ ਵਾਲੇ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਸ਼ੋਅ ਦੇ ਅਚਾਨਕ ਰੱਦ ਹੋਣ ਨਾਲ ਸ਼ੋਅ ਦੇ ਪ੍ਰਬੰਧਕਾਂ ਦੇ ਨਾਲ-ਨਾਲ ਹਾਰਡੀ ਸੰਧੂ ਦੇ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ।

 ਦੱਸ ਦਈਏ ਕਿ ਹਾਰਡੀ ਸੰਧੂ 18 ਨਵੰਬਰ ਨੂੰ ‘ਇਨ ਮਾਈ ਫੀਲਿੰਗਸ’ ਨਾਮਕ ਆਪਣਾ ਪਹਿਲਾ ਪੈਨ-ਇੰਡੀਆ ਟੂਰ ਸ਼ੁਰੂ ਕਰਨ ਵਾਲੇ ਸਨ। ਇਸ ਦਾ ਪਹਿਲਾ ਸ਼ੋਅ ਗੁਰੂਗ੍ਰਾਮ, ਦਿੱਲੀ-ਐਨਸੀਆਰ ਵਿੱਚ ਨਿਰਧਾਰਤ ਕੀਤਾ ਗਿਆ ਸੀ। ਇਸ ਸ਼ੋਅ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫੀ ਪਾਗਲਪਨ ਸੀ। ਹੁਣ ਸੰਧੂ ਨੇ ਖੁਦ ਇਸ ਸ਼ੋਅ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਐਨਸੀਆਰ ਵਿੱਚ ਵੱਧਦੇ ਪ੍ਰਦੂਸ਼ਣ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਪ੍ਰਸ਼ੰਸਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਕਾਰਨ ਸ਼ੋਅ ਨੂੰ ਰੱਦ ਕਰ ਦਿੱਤਾ ਗਿਆ ਹੈ। ਇੱਕ ਨਵੀਂ ਤਾਰੀਖ ਜਲਦੀ ਹੀ ਆਵੇਗੀ।

 ਪੰਜਾਬੀ ਗਾਇਕ ਹਾਰਡੀ ਸੰਧੂ ਦੇ ਕਈ ਗੀਤ ਕਾਫੀ ਮਸ਼ਹੂਰ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਵੀ ਕਾਫੀ ਵਧ ਗਈ ਹੈ। ਉਸ ਨੂੰ ”ਬਿਜਲੀ ਬਿਜਲੀ”, ”ਕਿਆ ਬਾਤ ਹੈ” ਅਤੇ ਨਾ ਗੋਰੀਏ” ਵਰਗੇ ਗੀਤਾਂ ਲਈ ਕਾਫੀ ਤਾਰੀਫ ਮਿਲੀ ਹੈ। ਹਾਰਡੀ ਸੰਧੂ ਆਪਣੇ ਦੇਸੀ ਬੀਟਸ ਅਤੇ ਪੰਜਾਬੀ ਗੀਤਾਂ ਲਈ ਸੰਗੀਤ ਪ੍ਰੇਮੀਆਂ ਵਿੱਚ ਕਾਫੀ ਮਸ਼ਹੂਰ ਹੈ।

 ਦਿੱਲੀ ਅਤੇ ਇਸ ਦੇ ਨਾਲ ਲੱਗਦੇ ਗੁਰੂਗ੍ਰਾਮ ਅਤੇ ਮਾਨੇਸਰ ‘ਚ ਪ੍ਰਦੂਸ਼ਣ ਦਾ ਪੱਧਰ ਇਨ੍ਹੀਂ ਦਿਨੀਂ ਕਾਫੀ ਵਧ ਗਿਆ ਹੈ। ਦਿੱਲੀ ਵਿਚ ਵੀਰਵਾਰ ਨੂੰ ਸ਼ਾਮ 4 ਵਜੇ AQI 415 ਸੀ, ਗੁਰੂਗ੍ਰਾਮ ਵਿਚ ਇਹ 357 (ਬਹੁਤ ਖਰਾਬ) ਅਤੇ ਮਾਨੇਸਰ ਵਿਚ 347 ਸੀ। ਇੱਥੇ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ। ਹਵਾ ਗੁਣਵੱਤਾ ਸੂਚਕਾਂਕ ਦੀ ਗੱਲ ਕਰੀਏ ਤਾਂ ਇਸ ਨੂੰ 201 ਤੋਂ 300 ਦੇ ਵਿਚਕਾਰ ਮਾੜਾ ਮੰਨਿਆ ਜਾਂਦਾ ਹੈ। 301 ਤੋਂ 400 ਦੀ ਰੇਂਜ ਨੂੰ ‘ਬਹੁਤ ਮਾੜਾ’ ਮੰਨਿਆ ਜਾਂਦਾ ਹੈ ਅਤੇ 401 ਤੋਂ 450 ਦੀ ਰੇਂਜ ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...