September 19, 2026, 12:36 am
----------- Advertisement -----------
HomeNewsਰਵਨੀਤ ਸਿੰਘ ਬਿੱਟੂ ਐਸਜੀਪੀਸੀ ਦੇ ਪ੍ਰਧਾਨ ਧਾਮੀ 'ਤੇ ਕਿਉਂ ਹੋਏ ਨਾਰਾਜ਼, ਜਾਣੋ...

ਰਵਨੀਤ ਸਿੰਘ ਬਿੱਟੂ ਐਸਜੀਪੀਸੀ ਦੇ ਪ੍ਰਧਾਨ ਧਾਮੀ ‘ਤੇ ਕਿਉਂ ਹੋਏ ਨਾਰਾਜ਼, ਜਾਣੋ ਕੀ ਹੈ ਮਾਮਲਾ

Published on

----------- Advertisement -----------

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਨਾਰਾਜ਼ ਹੋ ਗਏ। ਬਿੱਟੂ ਨੇ ਕਿਹਾ ਕਿ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ ਸ਼ਹੀਦੀ ਦਿਹਾੜਾ ਹੈ ਪਰ ਅੱਜ ਸ਼ਹੀਦਾਂ ਦੀ ਕੁਰਬਾਨੀ ਨੂੰ ਅੱਖੋਂ ਪਰੋਖੇ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਰਾਜਪਾਲ ਕੋਲ ਜਾਅਲੀ ਦਸਤਖਤ ਲੈ ਕੇ ਜਾ ਰਹੇ ਹਨ। 

ਨਾਲ ਹੀ ਬਿੱਟੂ ਨੇ ਕਿਹਾ ਕਿ ਧਾਮੀ ਆਪਣੇ ਸਿਰ ‘ਤੇ ਆਮ ਲੋਕਾਂ ਦੇ ਦਸਤਖਤ ਨਹੀਂ ਚੁੱਕ ਰਿਹਾ, ਸਗੋਂ ਪੰਜਾਬੀਆਂ ਦੇ ਖੂਨ ਨਾਲ ਰੰਗੀਆਂ ਲਾਸ਼ਾਂ ਨੂੰ ਸਿਰ ‘ਤੇ ਚੁੱਕ ਰਿਹਾ ਹੈ। ਬਿੱਟੂ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਹਿਲਾਂ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ 1980 ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ।ਬਿੱਟੂ ਨੇ ਕਿਹਾ ਕਿ ਜੇਕਰ ਐਸ.ਜੀ.ਪੀ.ਸੀ ਸਮਾਜ ਵਿਰੋਧੀ ਲੋਕਾਂ ਦੀ ਰਿਹਾਈ ਲਈ ਇਸੇ ਤਰ੍ਹਾਂ ਉਪਰਾਲੇ ਕਰਦੀ ਰਹੀ ਤਾਂ ਯਕੀਨੀ ਤੌਰ ‘ਤੇ ਪੰਜਾਬ ‘ਚ ਅੱਤਵਾਦ ਦਾ ਦੌਰ ਆਉਣ ‘ਚ ਦੇਰ ਨਹੀਂ ਲੱਗੇਗੀ। ਬਿੱਟੂ ਨੇ ਕਿਹਾ ਕਿ ਅੱਜ ਜੇਕਰ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਸੇ ਸਮਾਜਿਕ ਕਾਰਜ ਲਈ ਦਸਤਖਤ ਕਰਵਾ ਕੇ ਰਾਜਪਾਲ ਕੋਲ ਜਾਂਦੇ ਤਾਂ ਬਹੁਤ ਖੁਸ਼ੀ ਦੀ ਗੱਲ ਹੁੰਦੀ ਪਰ ਕਿਸੇ ਕਾਤਲ ਦੀ ਰਿਹਾਈ ਲਈ ਇਸ ਤਰ੍ਹਾਂ ਜਾਅਲੀ ਦਸਤਖਤ ਕਰਵਾ ਕੇ ਰਾਜਪਾਲ ਕੋਲ ਜਾਣਾ ਨਿੰਦਣਯੋਗ ਹੈ।

 ਬਿੱਟੂ ਨੇ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਤੋਂ ਹੀ ਅਕਾਲੀ ਦਲ ਦੀ ਇਹ ਸਿਆਸਤ ਰਹੀ ਹੈ, ਉਹ ਦੋਵੇਂ ਪਾਸੇ ਤੁਰਦੇ ਰਹੇ ਹਨ। ਜੇਕਰ ਕੋਈ ਅੱਤਵਾਦੀਆਂ ਹੱਥੋਂ ਮਾਰਿਆ ਗਿਆ ਤਾਂ ਬਾਦਲ ਸਾਹਿਬ ਉਸ ਨੂੰ ਵੀ ਸ਼ਹੀਦ ਕਹਿੰਦੇ ਹਨ। ਜੇਕਰ ਕੋਈ ਅੱਤਵਾਦੀ ਮਾਰਿਆ ਗਿਆ ਤਾਂ ਉਸ ਦੇ ਘਰ ਜਾ ਕੇ ਉਸ ਨੂੰ ਸ਼ਹੀਦ ਕਿਹਾ। ਪੰਜਾਬ ਦੇ ਲੋਕ ਹੁਣ ਅਕਾਲੀ ਦਲ ਦੀ ਇਸ ਸਿਆਸਤ ਨੂੰ ਸਮਝ ਚੁੱਕੇ ਹਨ। ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਣਾ ਚਾਹੀਦਾ।

 ਅੱਤਵਾਦ ਦੇ ਦੌਰ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖ ਅਤੇ ਹਿੰਦੂ ਮਾਰੇ ਗਏ ਹਨ। ਅੱਜ ਬਹੁਤ ਸਾਰੇ ਪਰਿਵਾਰ ਅਜਿਹੇ ਹਨ ਜੋ ਦਿੱਲੀ, ਫਰੀਦਾਬਾਦ ਵਰਗੇ ਦੂਜੇ ਰਾਜਾਂ ਵਿੱਚ ਰਹਿਣ ਲੱਗ ਪਏ ਹਨ ਅਤੇ ਪੰਜਾਬ ਆਉਣ ਤੋਂ ਵੀ ਡਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...