November 21, 2026, 6:03 pm
----------- Advertisement -----------
HomeNewsBreaking Newsਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ...

ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 17 ਨਵੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮੈਰਿਟ ਕਮ ਮੀਨਜ਼ ਬੇਸਡ ਸਕਾਲਰਸ਼ਿਪ ਸਕੀਮ ਅਧੀਨ ਉਚੇਰੀ ਸਿੱਖਿਆ ਅਤੇ ਪ੍ਰੋਫੈਸ਼ਨਲ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਮੈਰਿਟ ਕਮ ਮੀਨਜ ਬੇਸਡ ਸਕਾਲਰਸ਼ਿਪ ਸਕੀਮ ਫਾਰ ਮਨਿਓਰਟੀਜ ਸਕੀਮ ਵਿੱਚ ਸਿੱਖ ਮੁਸਲਿਮ, ਇਸਾਈ, ਪਾਰਸੀ ਅਤੇ ਜੈਨ ਵਰਗ ਨਾਲ ਸਬੰਧਤ ਵਿਦਿਆਰਥੀਆਂ ਕਵਰ ਕੀਤੇ ਜਾਂਦੇ ਹਨ। ਇਸ ਸਕੀਮ ਤਹਿਤ ਗ੍ਰੇਜੂਏਟ, ਪੋਸਟ ਗ੍ਰੈਜੂਏਟ ਤੇ ਪ੍ਰੋਫੈਸ਼ਨਲ ਮੈਡੀਕਲ, ਨਰਸਿੰਗ, ਫਾਰਮੈਂਸੀ ਅਤੇ ਮੈਨੇਜਮੈਂਟ ਆਦਿ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ
ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਸਟਰੀ ਸੂਚੀ ਬੱਧ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਦੀ ਫੀਸ ਦਿੱਤੀ ਜਾਂਦੀ ਹੈ। ਸੂਬੇ ਵਿੱਚ ਮੌਜੂਦਾ ਸਮੇਂ ਆਈ.ਆਈ.ਟੀ ਰੋਪੜ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਸੰਗਰੂਰ ਅਤੇ ਡਾ.ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ, ਜਲੰਧਰ ਆਦਿ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਨੂੰ ਕੋਰਸ ਦੀ ਪੂਰੀ ਫੀਸ ਅਦਾ ਕੀਤੀ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਉਹ ਵਿਦਿਆਰਥੀ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦੇ ਯੋਗ ਹਨ, ਜਿਸਦੇ ਪਿਛਲੇ ਸਾਲ ਦੇ ਇਮਤਿਹਾਨ ਵਿੱਚ 50% ਤੋਂ ਘੱਟ ਨੰਬਰ ਨਾ ਹੋਣ। ਉਸ ਦੇ ਮਾਪਿਆਂ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਜਿਆਦਾ ਨਾ ਹੋਵੇ। ਮਾਪੇ ਅਤੇ ਵਿਦਿਆਰਥੀ ਪੰਜਾਬ ਦੇ ਵਸਨੀਕ ਹੋਣ ਅਤੇ ਵਿਦਿਆਰਥੀ ਵਿਦਿਅਕ ਸੰਸਥਾ ਵਿੱਚ ਰੈਗੂਲਰ ਪੜ੍ਹਦਾ ਹੋਵੇ, ਲਾਭ ਪ੍ਰਾਪਤ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...