November 18, 2026, 1:57 pm
----------- Advertisement -----------
HomeNewsBreaking Newsਫਰੀਦਕੋਟ 'ਚ ਮੈਡੀਕਲ ਦੇ ਸਟੂਡੈਂਟ ਨੇ ਕੀਤੀ ਖੁ+ਦਕੁ+ਸ਼ੀ, ਹੋਸਟਲ ਦੇ ਕਮਰੇ 'ਚੋਂ...

ਫਰੀਦਕੋਟ ‘ਚ ਮੈਡੀਕਲ ਦੇ ਸਟੂਡੈਂਟ ਨੇ ਕੀਤੀ ਖੁ+ਦਕੁ+ਸ਼ੀ, ਹੋਸਟਲ ਦੇ ਕਮਰੇ ‘ਚੋਂ ਮਿਲੀ ਲਾ+ਸ਼

Published on

----------- Advertisement -----------
  • ਅਨੈਸਥੀਸੀਆ ਦੇ ਤੀਜੇ ਸਾਲ ‘ਚ ਪੜ੍ਹਦਾ ਸੀ

ਫਰੀਦਕੋਟ, 17 ਨਵੰਬਰ 2023 – ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਇਹ ਖੁਦਕੁਸ਼ੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਮ੍ਰਿਤਕ ਐਨਸਥੀਸੀਆ ਦੇ ਤੀਜੇ ਸਾਲ ਦਾ ਵਿਦਿਆਰਥੀ ਸੀ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਮੈਡੀਕਲ ਵਿਦਿਆਰਥੀ ਦੀ ਪਛਾਣ ਯਾਦਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦਾ ਕਾਰਨ ਪੜ੍ਹਾਈ ਦਾ ਦਬਾਅ ਹੈ ਜਾਂ ਕੁਝ ਹੋਰ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਉਕਤ ਘਟਨਾ ਬਾਰੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਫਰੀਦਕੋਟ ਪੁੱਜਣ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸਸਕਾਰ ਲਈ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਅਧੀਨ ਕੰਮ ਕਰਦਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੈਡੀਕਲ ਯੂਨੀਵਰਸਿਟੀ ਵਿੱਚ ਪੇਸ਼ ਕੀਤੇ ਜਾਂਦੇ ਵੱਖ-ਵੱਖ ਕੋਰਸਾਂ ਲਈ ਦਵਾਈ ਦੀ ਪੜ੍ਹਾਈ ਕਰਨ ਲਈ ਆਉਂਦੇ ਹਨ। ਹਾਲਾਂਕਿ ਇਸ ਸਾਲ ਹੁਣ ਤੱਕ ਮੈਡੀਕਲ ਦੇ ਕੁੱਲ ਦੋ ਵਿਦਿਆਰਥੀ ਖੁਦਕੁਸ਼ੀ ਕਰ ਚੁੱਕੇ ਹਨ, ਜਦਕਿ ਲਾਅ ਕਾਲਜ, ਫਰੀਦਕੋਟ ਦੇ ਇੱਕ ਵਿਦਿਆਰਥੀ ਨੇ ਵੀ ਖੁਦਕੁਸ਼ੀ ਕਰ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...