November 21, 2026, 5:50 pm
----------- Advertisement -----------
HomeNewsBreaking Newsਫ਼ਿਰੋਜ਼ਪੁਰ 'ਚ ਦੋ ਮਾਸੂਮ ਬੱਚਿਆਂ ਨੂੰ ਕੁੱਤਿਆਂ ਨੇ ਵੱਢਿਆ, ਇੱਕ ਦੀ ਮੌਕੇ...

ਫ਼ਿਰੋਜ਼ਪੁਰ ‘ਚ ਦੋ ਮਾਸੂਮ ਬੱਚਿਆਂ ਨੂੰ ਕੁੱਤਿਆਂ ਨੇ ਵੱਢਿਆ, ਇੱਕ ਦੀ ਮੌਕੇ ‘ਤੇ ਹੀ ਮੌ+ਤ, ਦੂਜਾ ਫ਼ਰੀਦਕੋਟ ਰੈਫ਼ਰ

Published on

----------- Advertisement -----------
  • ਦੋਵੇ ਬੱਚੇ ਘਰ ਦੇ ਬਾਹਰ ਖੇਡ ਰਹੇ ਸਨ

ਫ਼ਿਰੋਜ਼ਪੁਰ, 18 ਨਵੰਬਰ 2023 – ਫ਼ਿਰੋਜ਼ਪੁਰ ਦੇ ਜੀਰਾ ਵਿੱਚ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਨੇ ਦੋ ਮਾਸੂਮ ਬੱਚਿਆਂ ਨੂੰ ਬੁਰੀ ਤਰ੍ਹਾਂ ਵੱਢ ਲਿਆ। ਇਸ ‘ਚ ਇਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਫਰੀਦਕੋਟ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਬੱਚੇ ਘਰ ਦੇ ਬਾਹਰ ਖੇਡ ਰਹੇ ਸਨ।

ਸੰਜੇ ਕੁਮਾਰ ਵਾਸੀ ਬੰਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਜੀਰਾ ਵਿੱਚ ਕੰਮ ਕਰਦਾ ਹੈ। ਉਸ ਦੇ ਚਚੇਰੇ ਭਰਾ ਦਾ ਲੜਕਾ ਰੋਸ਼ਨ (6) ਅਤੇ ਇੱਕ ਹੋਰ ਬੱਚਾ ਸ਼ਿਵ (5) ਮਾਸੀ ਦੇ ਘਰ ਦੇ ਬਾਹਰ ਖੇਡ ਰਹੇ ਸਨ। ਹੱਡਾਰੋੜੀ ਦੇ ਕੁੱਤਿਆਂ ਨੇ ਦੋਵਾਂ ਬੱਚਿਆਂ ਨੂੰ ਬੁਰੀ ਤਰ੍ਹਾਂ ਨੋਚ-ਨੋਚ ਕੇ ਜ਼ਖਮੀ ਕਰ ਦਿੱਤਾ। ਰੌਸ਼ਨ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਸ਼ਿਵ ਨੂੰ ਕਿਸੇ ਨੇ ਕੁੱਤਿਆਂ ਤੋਂ ਬਚਾਇਆ ਗਿਆ। ਗੰਭੀਰ ਜ਼ਖ਼ਮੀ ਹੋਣ ਕਾਰਨ ਸ਼ਿਵ ਨੂੰ ਫ਼ਰੀਦਕੋਟ ਦਾਖ਼ਲ ਕਰਵਾਇਆ ਗਿਆ ਹੈ। ਸ਼ਿਵ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਦੂਜੇ ਪਾਸੇ ਕਿਸਾਨ ਆਗੂ ਮੰਗਲ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਬਹੁਤ ਸਾਰੇ ਆਵਾਰਾ ਕੁੱਤੇ ਹਨ। ਇਹ ਕੁੱਤੇ ਵੱਡੇ ਲੋਕਾਂ ‘ਤੇ ਵੀ ਹਮਲਾ ਕਰ ਸਕਦੇ ਹਨ ਅਤੇ ਮਾਰ ਸਕਦੇ ਹਨ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਕੁੱਤਿਆਂ ਨੂੰ ਗੋਲੀ ਮਾਰ ਕੇ ਮਾਰਨਾ ਚਾਹੀਦਾ ਹੈ।

ਇਹ ਕੁੱਤੇ ਇਲਾਕੇ ਲਈ ਖਤਰਨਾਕ ਸਾਬਤ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਕੁੱਤੇ ਲੋਕਾਂ ਨੂੰ ਵੱਢ ਚੁੱਕੇ ਹਨ ਪਰ ਸਬੰਧਤ ਵਿਭਾਗ ਕੋਈ ਕਾਰਵਾਈ ਨਹੀਂ ਕਰ ਰਿਹਾ। ਮੰਗਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਦੇ ਬੱਚੇ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...