April 22, 2026, 11:41 pm
----------- Advertisement -----------
HomeNewsEntertainmentਪਹਿਲੀ ਵਾਰ ਦੁਨੀਆ ਦੇ ਸਾਹਮਣੇ ਆਇਆ ਵਾਮਿਕਾ ਦਾ ਚਿਹਰਾ ,ਤਾਂ ਵਿਰਾਟ ਕੋਹਲੀ...

ਪਹਿਲੀ ਵਾਰ ਦੁਨੀਆ ਦੇ ਸਾਹਮਣੇ ਆਇਆ ਵਾਮਿਕਾ ਦਾ ਚਿਹਰਾ ,ਤਾਂ ਵਿਰਾਟ ਕੋਹਲੀ ਨੇ ਦਿੱਤਾ ਅਜਿਹਾ ਰਿਐਕਸ਼ਨ

Published on

----------- Advertisement -----------

ਵਿਰਾਟ ਕੋਹਲੀ ਦੀ ਬੇਟੀ ਵਾਮਿਕਾ ਦੀ ਪਹਿਲੀ ਝਲਕ ਐਤਵਾਰ ਨੂੰ ਦੁਨੀਆ ਦੇ ਸਾਹਮਣੇ ਆਈ। ਕੇਪਟਾਊਨ ‘ਚ ਖੇਡੇ ਗਏ ਤੀਜੇ ਵਨ ਡੇ ਮੈਚ ‘ਚ ਦੌਰਾਨ ਵਾਮਿਕਾ ਮਾਂ ਅਨੁਸ਼ਕਾ ਸ਼ਰਮਾ ਦੀ ਗੋਦ ‘ਚ ਤਾੜੀਆਂ ਵਜਾਉਂਦੀ ਨਜ਼ਰ ਆਈ। ਵਾਮਿਕਾ ਦੀ ਇਹ ਫੋਟੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਮਿਕਾ ਦੀ ਵਾਇਰਲ ਫੋਟੋ ‘ਤੇ ਹੁਣ ਵਿਰਾਟ ਕੋਹਲੀ ਨੇ ਬਿਆਨ ਜਾਰੀ ਕੀਤਾ ਹੈ। ਕੋਹਲੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ ਹੈ ਕਿ ਸਾਡੀ ਬੇਟੀ ਦੀ ਤਸਵੀਰ ਕੱਲ ਸਟੇਡੀਅਮ ‘ਚ ਕਲਿੱਕ ਕੀਤੀ ਗਈ ਸੀ ਅਤੇ ਇਸ ਨੂੰ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਨੂੰ ਨਹੀਂ ਪਤਾ ਸੀ ਕਿ ਕੈਮਰੇ ਦੀ ਨਜ਼ਰ ਸਾਡੇ ‘ਤੇ ਹੈ। ਵਿਰਾਟ ਕੋਹਲੀ ਨੇ ਅੱਗੇ ਲਿਖਿਆ ਕਿ ਬੇਟੀ ਦੀ ਤਸਵੀਰ ਨੂੰ ਲੈ ਕੇ ਸਾਡਾ ਸਟੈਂਡ ਪਹਿਲਾਂ ਵਰਗਾ ਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਵਾਮਿਕਾ ਦੀ ਤਸਵੀਰ ਕਲਿੱਕ ਜਾਂ ਪ੍ਰਿੰਟ ਨਹੀਂ ਹੋਵੇਗੀ। ਇਸ ਦਾ ਕਾਰਨ ਵੀ ਉਹੀ ਹੈ ਜੋ ਪਹਿਲਾਂ ਦੱਸਿਆ ਗਿਆ ਹੈ, ਧੰਨਵਾਦ। ਤੁਹਾਨੂੰ ਦੱਸ ਦੇਈਏ ਕਿ ਵਾਮਿਕਾ ਹਾਲ ਹੀ ਵਿੱਚ ਇੱਕ ਸਾਲ ਦੀ ਹੋਈ ਹੈ। ਉਨ੍ਹਾਂ ਦਾ ਜਨਮ ਦਿਨ 11 ਜਨਵਰੀ ਨੂੰ ਸੀ।

ਵਿਰਾਟ ਕੋਹਲੀ ਦੇ ਪ੍ਰਸ਼ੰਸਕ ਪਹਿਲੀ ਵਾਰ ਵਾਮਿਕਾ ਦੀ ਝਲਕ ਦੇਖਣ ਲਈ ਉਤਸ਼ਾਹਿਤ ਸਨ ਅਤੇ ਟਵਿੱਟਰ ‘ਤੇ ਆਪਣੀ ਖੁਸ਼ੀ ਜ਼ਾਹਰ ਕੀਤੀ। ਵਾਮਿਕਾ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਕਿਹਾ ਕਿ ਉਹ ਆਪਣੇ ਪਿਤਾ ਤੇ ਗਈ ਹੈ। ਅਨੁਸ਼ਕਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ‘ਰੱਬ ਨੇ ਬਣਾ ਦੀ ਜੋੜੀ’ ,’ਬੈਂਡ ਬਾਜਾ ਬਰਾਤ’, ਸਣੇ ਕਈ ਹਿੱਟ ਫ਼ਿਲਮਾਂ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੀਆਂ ਹਨ । ਵਿਰਾਟ ਕੋਹਲੀ ਦੇ ਨਾਲ ਵਿਆਹ ਤੋਂ ਬਾਅਦ ਉਹ ਕੁਝ ਕੁ ਫ਼ਿਲਮਾਂ ‘ਚ ਹੀ ਨਜ਼ਰ ਆਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...