ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ।
ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਪੰਜਾਬ ਦੇ ਦੋਆਬਾ ਖੇਤਰ ਦੇ ਕਰੀਬ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਲਾਭ ਹੋਵੇਗਾ।
ਦੱਸ ਦਈਏ ਕਿ ਸੀਐਮ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਕੇਜਰੀਵਾਲ ਅਤੇ ਸੀਐਮ ਮਾਨ ਦੀ ਆਮਦ ਨੂੰ ਲੈ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ।
ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਦੋਵਾਂ ਆਗੂਆਂ ਨੇ ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਸੀਵਰੇਜ ਅਤੇ ਪਾਣੀ ਦੀ ਸਫਾਈ ਦੇ ਨਵੇਂ ਪ੍ਰੋਜੈਕਟ ਵੀ ਦਿੱਤੇ ਹਨ। ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼ ਪਾਣੀ ਉਪਲਬਧ ਹੋਵੇਗਾ।
----------- Advertisement -----------
ਹੁਸ਼ਿਆਰਪੁਰ ਪਹੁੰਚੇ ‘ਆਪ’ ਸੁਪਰੀਮੋ ਕੇਜਰੀਵਾਲ ਅਤੇ CM ਮਾਨ; 867 ਕਰੋੜ ਦੇ ਕੰਮਾਂ ਦਾ ਕੀਤਾ ਉਦਘਾਟਨ
Published on
----------- Advertisement -----------
----------- Advertisement -----------












