November 21, 2026, 5:43 pm
----------- Advertisement -----------
HomeNewsLatest Newsਬੇਮਿਸਾਲ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਹੁਸ਼ਿਆਰਪੁਰ ਵਾਸੀਆਂ ਵੱਲੋਂ...

ਬੇਮਿਸਾਲ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਹੁਸ਼ਿਆਰਪੁਰ ਵਾਸੀਆਂ ਵੱਲੋਂ ਮਾਨ ਸਰਕਾਰ ਦੀ ਸ਼ਲਾਘਾ

Published on

----------- Advertisement -----------

ਹੁਸ਼ਿਆਰਪੁਰ, 18 ਨਵੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਲਾਕਾ ਨਿਵਾਸੀਆਂ ਨੇ ਕਿਹਾ ਕਿ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਹਲਕੇ ਦੀ ਤਰੱਕੀ ਅਤੇ ਕਾਇਆ ਕਲਪ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨਗੇ। ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੁਸ਼ਿਆਰਪੁਰ ਦੇ ਪਿੰਡ ਮਾਣਕਢੇਰੀ ਦੇ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਨੂੰ ਬਹੁਤ ਵਧੀਆ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਮੁੱਖ ਮੰਤਰੀ ਦੀ ਇਮਾਨਦਾਰੀ ਤੋਂ ਬਹੁਤ ਪ੍ਰਭਾਵਿਤ ਹੈ। ਹੁਸ਼ਿਆਰਪੁਰ ਲੋਕ ਸਭਾ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਪ੍ਰਾਜੈਕਟ ਸ਼ਲਾਘਾਯੋਗ ਹਨ।

ਸਰਕਾਰ ਦੀ ਸ਼ਲਾਘਾ ਕਰਦਿਆਂ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਤਰੱਕੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਰਹੇ ਹਨ। ਇਸੇ ਤਰ੍ਹਾਂ ਪਿੰਡ ਤਲਵੰਡੀ ਦੇ ਦਸੌਂਧਾ ਸਿੰਘ ਨੇ ਕਿਹਾ ਕਿ ਸਾਡਾ ਨਿਸ਼ਾਨਾ ਪੰਜਾਬ ਦੀ ਤਰੱਕੀ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ 867 ਕਰੋੜ ਰੁਪਏ ਦੇ ਇਹ ਪ੍ਰਾਜੈਕਟ ਕਾਰਜਸ਼ੀਲ ਹੋਣ ਨਾਲ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਦੇਣਗੇ।

ਇਸ ਦੌਰਾਨ ਸ਼ਾਮਚੁਰਾਸੀ ਤੋਂ ਡਾ. ਓਮ ਪ੍ਰਕਾਸ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਬਸ਼ਿੰਦਾ ਇਸ ਅਗਾਂਹਵਧੂ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਹੁਸ਼ਿਆਰਪੁਰ ਦੇ ਨਾਲ-ਨਾਲ ਪਹਾੜੀ ਖ਼ੇਤਰ ਦੇ ਲੋਕਾਂ ਨੂੰ ਸਿਹਤ ਸੰਭਾਲ ਸਹੂਲਤਾਂ ਮਿਲਣਗੀਆਂ। ਮਰੀਜ਼ਾਂ ਨੂੰ ਲੋੜ ਪੈਣ ਉੱਤੇ ਨੇੜੇ ਹੀ ਐਮਰਜੈਂਸੀ ਸਹੂਲਤ ਉਪਲਬਧ ਹੋਣ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।

ਟਾਂਡਾ ਦੇ ਗੁਲਸ਼ਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਦਿੱਲੀ ਵੱਲੋਂ ਸ਼ੁਰੂ ਕੀਤੇ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਉਹ ਇਸ ਖੁਸ਼ੀ ਦਾ ਪ੍ਰਗਟਾਵਾ ਕਰਨ ਲਈ ਉਹ ਇੱਥੇ ਆਏ ਹਨ। ਪਿੰਡ ਬੈਂਸਾ ਦੇ ਹਰਭਜਨ ਸਿੰਘ ਨੇ ਕਿਹਾ ਕਿ ਅੱਜ ਦੀ ਵਿਕਾਸ ਕ੍ਰਾਂਤੀ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਤਰੱਕੀ ਦੀ ਰਾਹ ’ਤੇ ਹੈ ਅਤੇ ਇਹ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ। ਇਸ ਤਰ੍ਹਾਂ ਪਿੰਡ ਸੱਤੋਵਾਲੀ ਦੇ ਇੰਦਰਜੀਤ ਸਿੰਘ ਨੇ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਆਪਣੇ ਹਰਮਨ ਪਿਆਰੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਉਡੀਕ ਕਰ ਰਹੇ ਸੀ ਅਤੇ ਅੱਜ ਸਾਡਾ ਇੰਤਜ਼ਾਰ ਖ਼ਤਮ ਹੋ ਗਿਆ ਹੈ।

ਪਿੰਡ ਹਰਗੜ੍ਹ ਦੀ ਕਿਰਨ ਸ਼ਰਮਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸਾਡੇ ਵੱਲ ਧਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਹੁਸ਼ਿਆਰਪੁਰ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

ਪਿੰਡ ਬੱਦੋਵਾਲ ਦੀ ਕੁਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ ਡੇਢ ਸਾਲ ਵਿੱਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਪੜਾਅਵਾਰ ਢੰਗ ਨਾਲ ਵਿਕਾਸ ਹੋ ਰਿਹਾ ਹੈ, ਜਿਸ ਦਾ ਸਿੱਧਾ-ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਇਸ ਤਰ੍ਹਾਂ ਮੰਗਾ ਰਾਮ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਹੋਰ ਸਿਆਸਤਦਾਨਾਂ ਦੇ ਉਲਟ ਆਮ ਲੋਕਾਂ ਦਾ ਖਿਆਲ ਰੱਖਿਆ ਹੈ। ਗੜ੍ਹਦੀਵਾਲਾ ਦੇ ਪ੍ਰਿੰਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਮਾਜ ਦੇ ਹਰ ਵਰਗ ਵਿਸ਼ੇਸ਼ ਕਰਕੇ ਕਮਜ਼ੋਰ ਵਰਗ ਦੇ ਲੋਕਾਂ ਦਾ ਬਾਂਹ ਫੜੀ ਹੈ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਸੂਬੇ ਦੇ ਲੋਕ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ।

ਭੁਲੱਥ ਦੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਵਿਕਾਸ ਪ੍ਰਤੀ ਕਦੇ ਕਿਸੇ ਨੇ ਗੰਭੀਰਤਾ ਨਹੀਂ ਦਿਖਾਈ, ਪਰ ਮੁੱਖ ਮੰਤਰੀ ਨੇ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਹਰੇਕ ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...