November 21, 2026, 5:43 pm
----------- Advertisement -----------
HomeNewsBreaking Newsਖੰਨਾ 'ਚ ਤੇਜ਼ ਰਫ਼ਤਾਰ ਕਾਰ ਨੇ 2 ਔਰਤਾਂ ਨੂੰ ਕੁਚਲਿਆ: ਦੋਵਾਂ ਦੀ...

ਖੰਨਾ ‘ਚ ਤੇਜ਼ ਰਫ਼ਤਾਰ ਕਾਰ ਨੇ 2 ਔਰਤਾਂ ਨੂੰ ਕੁਚਲਿਆ: ਦੋਵਾਂ ਦੀ ਮੌਕੇ ‘ਤੇ ਹੀ ਮੌ+ਤ

Published on

----------- Advertisement -----------
  • ਔਰਤਾਂ ਦੀ ਤੀਜੀ ਸਾਥਣ ਨੇ ਨਹਿਰ ‘ਚ ਛਾਲ ਮਾਰ ਕੇ ਬਚਾਈ ਜਾਨ,
  • ਇਹ ਔਰਤਾਂ ਮਨਰੇਗਾ ਤਹਿਤ ਸੜਕ ਕਿਨਾਰੇ ਕਰ ਰਹੀਆਂ ਸਨ ਸਫਾਈ,
  • ਮੋਬਾਈਲ ‘ਤੇ ਗੱਲ ਕਰ ਰਹੇ ਨੌਜਵਾਨ ਨੇ ਔਰਤਾਂ ‘ਤੇ ਪਿੱਛੋਂ ਦੀ ਚੜ੍ਹਾ ਦਿੱਤੀ ਕਾਰ

ਖੰਨਾ, 19 ਨਵੰਬਰ 2023 – ਖੰਨਾ ‘ਚ ਸ਼ਨੀਵਾਰ ਨੂੰ ਇਕ ਤੇਜ਼ ਰਫਤਾਰ ਕਾਰ ਨੇ ਦੋ ਔਰਤਾਂ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਔਰਤਾਂ ਦੀ ਤੀਜੀ ਸਾਥਣ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਦੀ ਜਾਨ ਬਚਾਈ। ਇਹ ਹਾਦਸਾ ਮਲੌਦ ਥਾਣੇ ਅਧੀਨ ਪੈਂਦੇ ਪਿੰਡ ਲਹਿਲ ਨੇੜੇ ਵਾਪਰਿਆ। ਇਹ ਔਰਤਾਂ ਮਨਰੇਗਾ ਤਹਿਤ ਸੜਕ ਕਿਨਾਰੇ ਸਫਾਈ ਕਰ ਰਹੀਆਂ ਸਨ। ਉਸੇ ਸਮੇਂ ਓਵਰਸਪੀਡ ਕਾਰ ਸਿੱਧੀ ਉਨ੍ਹਾਂ ਦੇ ਉੱਪਰ ਜਾ ਚੜ੍ਹੀ। ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ।

ਮ੍ਰਿਤਕ ਔਰਤਾਂ ਦੀ ਪਛਾਣ ਬੁੱਢਾ (70) ਅਤੇ ਬਲਜਿੰਦਰ ਕੌਰ (55) ਵਜੋਂ ਹੋਈ ਹੈ। ਦੋਵੇਂ ਲਹਿਲ ਪਿੰਡ ਦੀਆਂ ਰਹਿਣ ਵਾਲੀਆਂ ਸਨ। ਹਾਦਸੇ ਦੌਰਾਨ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਉਣ ਵਾਲੀ ਉਨ੍ਹਾਂ ਦੀ ਤੀਜੀ ਸਥਾਨ ਨੇ ਦੱਸਿਆ ਕਿ ਉਹ ਤਿੰਨੋਂ ਸੜਕ ਕਿਨਾਰੇ ਸਫਾਈ ਕਰ ਰਹੀਆਂ ਸਨ। ਉਸੇ ਸਮੇਂ ਇੱਕ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਆਈ। ਕਾਰ ਚਾਲਕ ਮੋਬਾਈਲ ‘ਤੇ ਗੱਲ ਕਰ ਰਿਹਾ ਸੀ। ਅਚਾਨਕ ਡਰਾਈਵਰ ਨੇ ਬੁੱਢਾ ਅਤੇ ਬਲਜਿੰਦਰ ਕੌਰ ਦੇ ਉਪਰ ਕਾਰ ਚੜ੍ਹਾ ਦਿੱਤੀ। ਬੜੀ ਮੁਸ਼ਕਲ ਨਾਲ ਉਸ ਨੇ ਨੇੜਿਓਂ ਲੰਘਦੀ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ।

ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਚਾਲਕ ਦੋਵਾਂ ਔਰਤਾਂ ਨੂੰ ਕਾਫੀ ਦੂਰ ਤੱਕ ਘਸੀਟਦਾ ਲੈ ਗਿਆ। ਕਾਰ ਚਾਲਕ ਮੋਬਾਈਲ ‘ਤੇ ਗੱਲ ਕਰ ਰਿਹਾ ਸੀ। ਜਦੋਂ ਕਾਰ ਔਰਤਾਂ ਦੇ ਨੇੜੇ ਪਹੁੰਚੀ ਤਾਂ ਉਸ ਦਾ ਕੰਟਰੋਲ ਗੁਆ ਬੈਠਾ ਅਤੇ ਕਾਰ ਨੇ ਦੋਵਾਂ ਔਰਤਾਂ ਨੂੰ ਕੁਚਲ ਦਿੱਤਾ। ਰਫਤਾਰ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਬ੍ਰੇਕ ਵੀ ਨਹੀਂ ਲਗਾ ਸਕਿਆ।

ਹਾਦਸੇ ਤੋਂ ਬਾਅਦ ਕਾਰ ਚਾਲਕ ਨੂੰ ਆਸ-ਪਾਸ ਮੌਜੂਦ ਲੋਕਾਂ ਨੇ ਕਾਬੂ ਕਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਲੋਕਾਂ ਨੂੰ ਸ਼ਾਂਤ ਕੀਤਾ। ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...