June 10, 2026, 8:23 pm
----------- Advertisement -----------
HomeNewsਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ...

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

Published on

----------- Advertisement -----------

ਚੰਡੀਗੜ੍ਹ, 19 ਨਵੰਬਰ (ਬਲਜੀਤ ਮਰਵਾਹਾ) : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਸੂਬੇ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ ਕ੍ਰਮਵਾਰ 740 ਅਤੇ 637 ਮਾਮਲੇ ਦਰਜ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਜੋ ਪਰਾਲੀ ਸਾੜਨ ਦੇ ਮਾਮਲਿਆਂ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਖੁਦ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ, ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਇਸ ਵੱਡੀ ਗਿਰਾਵਟ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ ਖ਼ਤਰਾ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਪੁਲੀਸ ਮੁਲਾਜ਼ਮਾਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਤੇ ਸਿਵਲ ਅਧਿਕਾਰੀਆਂ ਦੇ ਕਰੀਬ 1072 ਉਡਣ ਦਸਤੇ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਨਜ਼ਰ ਰੱਖ ਰਹੇ ਹਨ, ਜਦਕਿ ਜ਼ਿਲ੍ਹਾ ਪੱਧਰ ‘ਤੇ ਸੀਪੀਜ਼/ਐਸਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰ ‘ਤੇ ਡੀਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਸਬੰਧੀ 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2189 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 8 ਨਵੰਬਰ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਵੱਲੋਂ 932 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਦਕਿ 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀਜ਼ ਵੀ ਕੀਤੀਆਂ ਗਈਆਂ ਹਨ।
ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨੂੰ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਬਲਿਕ ਬੱਚਿਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ।
ਇਸ ਦੌਰਾਨ, ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ‘ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਕੀਤੀਆਂ ਗਈਆਂ ਹਨ, ਜਦਕਿ ਉੱਡਣ ਦਸਤੇ ਵੀ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਚੌਕਸੀ ਰੱਖ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...