ਵਿਸ਼ਵ ਕੱਪ 2023 ਦੇ ਫਾਈਨਲ ‘ਚ ਭਾਰਤ ਨੂੰ 6 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਇਸ ਹਾਰ ਨੇ ਭਾਰਤੀ ਪ੍ਰਸ਼ੰਸਕਾਂ ਨੂੰ 2003 ਦੇ ਵਿਸ਼ਵ ਕੱਪ ਫਾਈਨਲ ਦੀ ਯਾਦ ਦਿਵਾ ਦਿੱਤੀ। 20 ਸਾਲ ਪਹਿਲਾਂ ਜੋਹਾਨਸਬਰਗ ਵਿੱਚ ਕੰਗਾਰੂਆਂ ਨੇ ਸਾਨੂੰ 125 ਦੌੜਾਂ ਨਾਲ ਹਰਾਇਆ ਸੀ।
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ 240 ਦੌੜਾਂ ‘ਤੇ ਆਲ ਆਊਟ ਹੋ ਗਈ। 241 ਦੌੜਾਂ ਦੇ ਟੀਚੇ ਨੂੰ ਆਸਟ੍ਰੇਲੀਆਈ ਬੱਲੇਬਾਜ਼ਾਂ ਨੇ 00 ਓਵਰਾਂ ‘ਚ 00 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਟ੍ਰੈਵਿਸ ਹੈੱਡ ਨੇ 000 ਦੌੜਾਂ ਦਾ ਸੈਂਕੜਾ ਜੜਿਆ, ਜਦਕਿ ਮਾਰਨਸ ਲਾਬੂਸ਼ੇਨ ਨੇ 58 ਦੌੜਾਂ ਦਾ ਅਰਧ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ ਮਿਸ਼ੇਲ ਸਟਾਰਕ ਨੇ 3 ਵਿਕਟਾਂ ਲਈਆਂ, ਜਦਕਿ ਕਪਤਾਨ ਪੈਟ ਕਮਿੰਸ ਅਤੇ ਜੋਸ਼ ਹੇਜ਼ਲਵੁੱਡ ਨੇ 2-2 ਵਿਕਟਾਂ ਹਾਸਲ ਕੀਤੀਆਂ।











