ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਸਥਿਤ ਇੱਕ ਬੰਦਰਗਾਹ ਵਿੱਚ ਐਤਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਇਹ ਅੱਗ ਕਿੰਨੀ ਜਾਨਲੇਵਾ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਾਣੀ ‘ਚ ਖੜ੍ਹੀਆਂ 40 ਕਿਸ਼ਤੀਆਂ ਅੱਗ ‘ਚ ਪੂਰੀ ਤਰ੍ਹਾਂ ਸੜ ਗਈਆਂ। ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰ ਲਗਾਉਣੇ ਪਏ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਅਧਿਕਾਰੀਆਂ ਮੁਤਾਬਕ ਅੱਗ ਦੇਰ ਰਾਤ ਲੱਗੀ। ਪਹਿਲਾਂ ਇੱਕ ਕਿਸ਼ਤੀ ਵਿੱਚ ਅੱਗ ਲੱਗ ਗਈ, ਜੋ ਹੌਲੀ-ਹੌਲੀ 40 ਕਿਸ਼ਤੀਆਂ ਤੱਕ ਫੈਲ ਗਈ। ਜਿਸ ਤੋਂ ਬਾਅਦ ਪੁਲਸ-ਫਾਇਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।












