ਮੋਗਾ ਦੇ ਪਿੰਡ ਮਾਹਲਾ ਕਲਾਂ ਨੇੜੇ ਡੋਲੀ (ਵਿਆਹ) ਵਾਲੀ ਕਾਰ ਅਤੇ ਇਕ ਬਾਈਕ ਵਿਚਾਲੇ ਟੱਕਰ ਹੋ ਗਈ। ਜਿਸ ਵਿੱਚ ਬਾਈਕ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਇਹ ਨੌਜਵਾਨ ਸੰਗਰੂਰ ਤੋਂ ਫ਼ਿਰੋਜ਼ਪੁਰ ਵੱਲ ਜਾ ਰਿਹਾ ਸੀ।
ਜਾਂਚ ਅਧਿਕਾਰੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਰਤਨ ਸਿੰਘ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਵਾਇਆ ਹੈ। ਉਸ ਨੇ ਦੱਸਿਆ ਕਿ ਉਸ ਦਾ ਭਤੀਜਾ ਹਰਵਿੰਦਰ ਸਿੰਘ (29) ਰੋਪੜ ਦੇ ਪਿੰਡ ਛੱਜਾ ਦਾ ਰਹਿਣ ਵਾਲਾ ਸੀ। ਉਹ ਆਪਣੇ ਮੋਟਰ ਸਾਈਕਲ ’ਤੇ ਸੰਗਰੂਰ ਤੋਂ ਫ਼ਿਰੋਜ਼ਪੁਰ ਜਾ ਰਿਹਾ ਸੀ। ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਹਰਵਿੰਦਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ। ਜ਼ਖਮੀ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਫਰੀਦਕੋਟ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
----------- Advertisement -----------
ਮੋਗਾ ‘ਚ ਡੋਲੀ ਵਾਲੀ ਕਾਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌ+ਤ
Published on
----------- Advertisement -----------
----------- Advertisement -----------











