September 14, 2026, 3:33 am
----------- Advertisement -----------
HomeNewsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ

Published on

----------- Advertisement -----------

ਚੰਡੀਗੜ੍ਹ, 20 ਨਵੰਬਰ (ਬਲਜੀਤ ਮਰਵਾਹਾ) – ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...