November 21, 2026, 5:24 pm
----------- Advertisement -----------
HomeNewsLatest Newsਤੰਬਾਕੂ ਰੋਕਥਾਮ ਮੁਹਿੰਮ ਤਹਿਤ ਵੱਖ-ਵੱਖ ਥਾਈਂ ਕੀਤੀ ਜਾ ਰਹੀ ਚੈਕਿੰਗ

ਤੰਬਾਕੂ ਰੋਕਥਾਮ ਮੁਹਿੰਮ ਤਹਿਤ ਵੱਖ-ਵੱਖ ਥਾਈਂ ਕੀਤੀ ਜਾ ਰਹੀ ਚੈਕਿੰਗ

Published on

----------- Advertisement -----------

ਐਸ.ਏ.ਐਸ.ਨਗਰ, 21 ਨਵੰਬਰ, 2023 (ਬਲਜੀਤ ਮਰਵਾਹਾ): ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਤੰਬਾਕੂ ਰੋਕਥਾਮ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦਸਿਆ ਕਿ ਤੰਬਾਕੂ ਰੋਕਥਾਮ ਮੁਹਿੰਮ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਜਿਥੇ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਦੁਕਾਨਦਾਰਾਂ/ਰੇਹੜੀ ਫੜ੍ਹੀ ਵਾਲਿਆਂ ਨੂੰ ਨਿਯਮਾਂ ਦੇ ਦਾਇਰੇ ਵਿਚ ਤੰਬਾਕੂ ਪਦਾਰਥ ਵੇਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ ਸ਼ਹਿਰ ’ਚ ਏਅਰਪੋਰਟ ਰੋਡ, ਫ਼ੇਜ਼ 6, 7 ਅਤੇ ਬਲੌਂਗੀ ਰੋਡ ’ਤੇ ਦੁਕਾਨਾਂ ਅਤੇ ਰੇਹੜੀਆਂ-ਫੜ੍ਹੀਆਂ ਦੀ ਚੈਕਿੰਗ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਦੇ ਦੋਸ਼ ਹੇਠ 25 ਚਾਲਾਨ ਕੀਤੇ। ਉਨ੍ਹਾਂ ਦਸਿਆ ਕਿ ਟੀਮ ਨੇ ਉਲੰਘਣਾ ਕਰਨ ਵਾਲਿਆਂ ਕੋਲੋਂ 2800 ਰੁਪਏ ਜੁਰਮਾਨਾ ਵੀ ਵਸੂਲ ਕੀਤਾ ਅਤੇ ਭਵਿੱਖ ਵਿਚ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਤੰਬਾਕੂ ਪਦਾਰਥ ਵੇਚਣ ਦੀ ਹਦਾਇਤ ਕੀਤੀ। ਡਾ. ਨਵਦੀਪ ਮੁਤਾਬਕ ਜਾਂਚ ਦੌਰਾਨ ਵੇਖਿਆ ਗਿਆ ਕਿ ਕੁਝ ਥਾਈਂ ਖਾਣ-ਪੀਣ ਦਾ ਸਮਾਨ ਵੇਚਣ ਦੇ ਨਾਲ-ਨਾਲ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕੋਟਪਾ ਕਾਨੂੰਨ ਦੀ ਉਲੰਘਣਾ ਹੈ। ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿਥੇ ਲਗਾਤਾਰ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ। ਚਾਲਾਨ ਦੀ ਕਾਰਵਾਈ ਕਰਦਿਆਂ ਦੁਕਾਦਾਰਾਂ ਅਤੇ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿਤੀ ਗਈ। ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਕਿ ਬਣਦੀ ਕਾਰਵਾਈ ਕੀਤੀ ਜਾ ਸਕੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਚੈਕਿੰਗ ਟੀਮ ਵਿਚ ਨਾਨ-ਮੈਡੀਕਲ ਅਫ਼ਸਰ ਗੁਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...