2009 ਬੈਚ ਦੇ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ ਨੇ ਮੰਗਲਵਾਰ ਦੁਪਹਿਰ ਨੂੰ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਿਸ਼ਨਰ ਦਫ਼ਤਰ ਪਹੁੰਚਦਿਆਂ ਹੀ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਅਧੀਨ ਆਉਂਦੇ ਸਾਰੇ ਵਿਭਾਗਾਂ ਦਾ ਵੇਰਵਾ ਲਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸਵਪਨ ਸ਼ਰਮਾ ਜਲੰਧਰ ‘ਚ ਡੀ.ਆਈ.ਜੀ ਵਜੋਂ ਤਾਇਨਾਤ ਸਨ। ਇਸ ਦੇ ਨਾਲ ਹੀ ਉਹ ਇਸ ਤੋਂ ਪਹਿਲਾਂ ਜਲੰਧਰ ਦੇ ਦਿਹਾਤੀ ਖੇਤਰ ਵਿੱਚ ਐਸਐਸਪੀ ਵਜੋਂ ਵੀ ਕੰਮ ਕਰ ਚੁੱਕੇ ਹਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ- ਸ਼ਹਿਰ ਵਿੱਚੋਂ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਯਤਨ ਕੀਤੇ ਜਾਣਗੇ। ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕਾਰੋਬਾਰੀਆਂ ਦੀ ਸੁਰੱਖਿਆ ਲਈ ਵੀ ਪੁਲਿਸ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ। ਦੱਸ ਦੇਈਏ ਕਿ ਹੁਣ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਇਕ ਚੌਕੀ ਵਧਾ ਦਿੱਤੀ ਗਈ ਹੈ। ਜਲੰਧਰ ਦੇ ਸਾਬਕਾ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਲੈਦਰ ਕੰਪਲੈਕਸ ਚੌਂਕੀ ਵਿਖੇ ਬੂਟੇ ਲਗਾਏ।
----------- Advertisement -----------
ਜਲੰਧਰ : ਆਈਪੀਐਸ ਸਵਪਨ ਸ਼ਰਮਾ ਨੇ ਪੁਲਿਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
Published on
----------- Advertisement -----------
----------- Advertisement -----------












