November 23, 2026, 4:40 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 21 ਨਵੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਸਮਝੌਤੇ ‘ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਸ੍ਰੀ ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ।
ਸਕੱਤਰ ਐਨ.ਆਰ.ਈ.ਐਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ।
ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ।
ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਸ੍ਰੀ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ ‘ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ।
ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...