June 24, 2026, 11:41 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦਾ ਗੀਤ Watch-out ਪਹੁੰਚਿਆਂ ਬਿਲਬੋਰਡ 'ਤੇ, ਸੂਚੀ ਵਿੱਚ 33ਵਾਂ ਸਥਾਨ,...

ਸਿੱਧੂ ਮੂਸੇਵਾਲਾ ਦਾ ਗੀਤ Watch-out ਪਹੁੰਚਿਆਂ ਬਿਲਬੋਰਡ ‘ਤੇ, ਸੂਚੀ ਵਿੱਚ 33ਵਾਂ ਸਥਾਨ, ਯੂਟਿਊਬ ‘ਤੇ ਹੁਣ ਤੱਕ 1.86 ਕਰੋੜ ਵਿਊਜ਼

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ Watch-out ਬਿਲਬੋਰਡ ‘ਤੇ ਪਹੁੰਚ ਗਿਆ ਹੈ। ਇਸ ਗੀਤ ਨੂੰ ਕੈਨੇਡੀਅਨ ਬਿਲਬੋਰਡ ਸੂਚੀ ਵਿੱਚ 33ਵਾਂ ਸਥਾਨ ਮਿਲਿਆ ਹੈ। ਵਾਚ-ਆਊਟ ਗੀਤ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਿਲੀਜ਼ ਹੋਇਆ ਸੀ। ਯੂਟਿਊਬ ‘ਤੇ ਹੁਣ ਤੱਕ 1.86 ਕਰੋੜ ਵਿਊਜ਼ ਮਿਲ ਚੁੱਕੇ ਹਨ। 

ਦੱਸ ਦਈਏ ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ। ਸਿਰਫ਼ 9 ਦਿਨਾਂ ਵਿੱਚ ਇਹ ਗੀਤ ਕੈਨੇਡੀਅਨ ਬਿਲਬੋਰਡ ‘ਤੇ 33ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਗੀਤ ਤੋਂ ਬਾਅਦ ਪ੍ਰਸ਼ੰਸਕਾਂ ‘ਚ ਇਸ ਗੀਤ ਨੂੰ ਲੈ ਕੇ ਕਾਫੀ ਕ੍ਰੇਜ਼ ਦੇਖਣ ਨੂੰ ਮਿਲਿਆ। ਇਸ ਦੇ ਰਿਲੀਜ਼ ਹੋਣ ਦੇ ਸਿਰਫ 30 ਮਿੰਟਾਂ ਦੇ ਅੰਦਰ, ਇਸ ਨੂੰ 15 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ 7 ਲੱਖ ਨੇ ਇਸ ਨੂੰ ਪਸੰਦ ਕੀਤਾ।

ਇਸ ਦੇ ਨਾਲ ਹੀ ਗੀਤ ਨੂੰ ਪਹਿਲੇ 1 ਮਿੰਟ ‘ਚ 4.17 ਲੱਖ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਗੀਤ ਨੇ 13 ਮਿੰਟ ‘ਚ 10 ਲੱਖ ਵਿਊਜ਼ ਦਾ ਅੰਕੜਾ ਪਾਰ ਕਰ ਲਿਆ। ਸਿੱਧੂ ਮੂਸੇਵਾਲਾ ਦਾ ਇਹ ਦੂਜਾ ਗੀਤ ਹੈ, ਜਿਸ ਨੇ ਬਿਲਬੋਰਡ ‘ਤੇ ਥਾਂ ਬਣਾਈ ਹੈ। ਇਸ ਤੋਂ ਪਹਿਲਾਂ ਗੀਤ 295 ਨੇ ਬਿਲਬੋਰਡ ਗਲੋਬਲ ਵਿੱਚ ਟਾਪ 200 ਵਿੱਚ ਥਾਂ ਬਣਾਈ ਸੀ। ਉਦੋਂ ਵੀ ਸਿੱਧੂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਪਹਿਲੇ ਗਾਇਕ ਸਨ, ਜੋ ਬਿਲਬੋਰਡ ਤੱਕ ਪਹੁੰਚੇ ਸਨ। 

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਚੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਖੂਬ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ। 

 ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...