June 18, 2026, 9:48 am
----------- Advertisement -----------
HomeNewsBreaking Newsਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਰਾਮ ਰਹੀਮ ਨੇ ਜਾਰੀ ਕੀਤਾ ਪਹਿਲਾ ਵੀਡੀਓ...

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਰਾਮ ਰਹੀਮ ਨੇ ਜਾਰੀ ਕੀਤਾ ਪਹਿਲਾ ਵੀਡੀਓ ਸੰਦੇਸ਼, ਸ਼ਰਧਾਲੂਆਂ ਨੂੰ ਕੀਤੀ ਇਹ ਅਪੀਲ

Published on

----------- Advertisement -----------

ਜੇਲ੍ਹ ਤੋਂ 21 ਦਿਨਾਂ ਦੀ ਫਰਲੋ ‘ਤੇ ਬਾਹਰ ਆਉਣ ਤੋਂ ਬਾਅਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਉਹ ਡੇਰਾ ਸਮਰਥਕਾਂ ਨੂੰ ਉੱਤਰ ਪ੍ਰਦੇਸ਼ (ਯੂਪੀ) ਨਾ ਆਉਣ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ।
ਐਮਐਸਜੀ ਭੰਡਾਰੇ ਦੀਆਂ ਸੰਗਤਾਂ ਨੂੰ ਸ਼ੁਭਕਾਮਨਾਵਾਂ ਦੇਣ ਤੋਂ ਬਾਅਦ ਰਾਮ ਰਹੀਮ ਨੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਵੀ ਜ਼ਿੰਮੇਵਾਰ ਸੱਜਣ ਤੁਹਾਨੂੰ ਕਹਿਣ ਤੁਸੀਂ ਉਸ ਅਨੁਸਾਰ ਹੀ ਰਹਿਣਾ ਹੈ। ਉਸ ਅਨੁਸਾਰ ਹੀ ਤੁਸੀਂ ਚਲਣਾ ਹੈ। ਰਾਮ ਰਹੀਮ ਨੇ ਕਿਹਾ ਕਿ ਤੁਸੀਂ ਪਹਿਲਾ ਵੀ ਅਮਲ ਕੀਤਾ ਹੈ ਅਤੇ ਇਸ ਵਾਰ ਵੀ ਪੂਰਾ ਭਰੋਸਾ ਹੈ ਕਿ ਤੁਸੀਂ ਪੂਰੀ ਤਰ੍ਹਾਂ ਅਮਲ ਕਰੋਗੇ।
ਦੱਸ ਦਈਏ ਕਿ ਬੀਤੇ ਦਿਨੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਪਿੰਡ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਲਿਆਂਦਾ ਗਿਆ ਹੈ। ਯੂਪੀ ਅਤੇ ਹਰਿਆਣਾ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਵਿਚਕਾਰ ਅੱਧੀ ਦਰਜਨ ਗੱਡੀਆਂ ਦੇ ਕਾਫ਼ਲੇ ਨਾਲ ਉਸ ਨੂੰ ਆਸ਼ਰਮ ਲਿਜਾਇਆ ਗਿਆ। ਸੁਰੱਖਿਆ ਦੇ ਮੱਦੇਨਜ਼ਰ ਆਸ਼ਰਮ ਵਿਖੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਗੁਰਮੀਤ ਰਾਮ ਰਹੀਮ 7 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...