November 6, 2026, 6:20 am
----------- Advertisement -----------
HomeNewsNational-Internationalਪੰਜਾਬ ਵਿੱਚ "ਵਿਕਸਤ ਭਾਰਤ ਸੰਕਲਪ ਯਾਤਰਾ" ਰਾਜ ਭਵਨ ਚੰਡੀਗੜ੍ਹ ਤੋਂ ਹੋਈ ਸ਼ੁਰੂ,...

ਪੰਜਾਬ ਵਿੱਚ “ਵਿਕਸਤ ਭਾਰਤ ਸੰਕਲਪ ਯਾਤਰਾ” ਰਾਜ ਭਵਨ ਚੰਡੀਗੜ੍ਹ ਤੋਂ ਹੋਈ ਸ਼ੁਰੂ, ਯਾਤਰਾ ਦਾ ਮੰਤਵ ਸਰਕਾਰੀ ਯੋਜਨਾਵਾਂ ਦੇ ਫਾਇਦਿਆਂ ਨੂੰ ਸਾਰਿਆਂ ਤੱਕ ਪਹੁੰਚਾਉਣਾ

Published on

----------- Advertisement -----------

22 ਨਵੰਬਰ 2023 (ਬਲਜੀਤ ਮਰਵਾਹਾ)ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 15 ਨਵੰਬਰ ਨੂੰ ਕਬਾਇਲੀ ਖੇਤਰਾਂ ਲਈ ਝਾਰਖੰਡ ਦੇ ਖੁੰਟੀ ਤੋਂ ਸ਼ੁਰੂ ਕੀਤੀ ਗਈ ਪਹਿਲਕਦਮੀ “ਵਿਕਸਤ ਭਾਰਤ ਸੰਕਲਪ ਯਾਤਰਾ” ਆਪਣੇ ਦੇਸ਼ਵਿਆਪੀ ਲਾਂਚ ਦੇ ਨਾਲ ਇੱਕ ਨਵੇਂ ਪੜਾਅ ਵਿੱਚ ਦਾਖ਼ਲ ਹੋ ਗਈ ਹੈ । ਪੰਜਾਬ ਵਿੱਚ ਇਹ ਯਾਤਰਾ ਪੰਜਾਬ ਰਾਜ ਭਵਨ ਚੰਡੀਗੜ੍ਹ ਤੋਂ ਸ਼ੁਰੂ ਹੋਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਨ੍ਹਾਂ ਯੋਜਨਾਵਾਂ ਦੇ ਪ੍ਰਸਾਰ ਅਤੇ ਜਾਗਰੂਕਤਾ ਲਈ ਆਈ ਈ ਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।              

ਪੰਜਾਬ ਲਈ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਸਰਕਾਰੀ ਯੋਜਨਾਵਾਂ ਦਾ ਲਾਭ ਸਾਰਿਆਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ । ਵਿਆਪਕ ਵਿਕਾਸ ਲਈ ਤਿਆਰ ਕੀਤੀ ਗਈ ਇਸ ਯਾਤਰਾ ਦਾ ਮੰਤਵ ਸਰਕਾਰੀ ਯੋਜਨਾਵਾਂ ਦੇ ਫਾਇਦਿਆਂ ਨੂੰ ਸਾਰਿਆਂ ਤੱਕ ਪਹੁੰਚਾਉਣਾ ਹੈ । ਇਸ ਦੌਰਾਨ ਲਾਭਪਾਤਰੀਆਂ ਨਾਲ ਗੱਲ ਕਰਨਾ, ਪਿੰਡ ਪੰਚਾਇਤਾਂ ਦੀਆਂ ਪ੍ਰਾਪਤੀਆਂ ਦੇ ਜਸ਼ਨ, ਕੁਇਜ਼ ਮੁਕਾਬਲੇ ਅਤੇ ਸਿਹਤ ਕੈਂਪਾਂ ਸਮੇਤ ਵੱਖ ਵੱਖ ਜਨਭਾਗੀਦਾਰੀ ਸਮਾਗਮ ਇਸ ਯਾਤਰਾ ਦਾ ਅਨਿੱਖੜਵਾਂ ਅੰਗ ਬਣਨਗੇ । ਵਿਕਸਤ ਭਾਰਤ ਸੰਕਲਪ ਯਾਤਰਾ ਦਾ ਮੰਤਵ ਸਵੱਛਤਾ, ਵਿੱਤੀ ਸੇਵਾਵਾਂ, ਬਿਜਲੀ, ਰਿਹਾਇਸ਼ ਅਤੇ ਆਯੂਸ਼ਮਾਨ ਭਾਰਤ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਰਗੀਆਂ ਹੋਰ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਰਾਕੇਸ਼ ਰਾਠੌੜ ਵੀ ਮੌਜੂਦ ਸਨ। ਇਸ ਯਾਤਰਾ ਲਈ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਵਿੱਚ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਹ ਮੁਹਿੰਮ ਸੂਬੇ ਦੇ ਸਾਰੇ ਹੀ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਏ, ਜੋ ਅਗਲੇ ਸਾਲ 25 ਜਨਵਰੀ ਤੱਕ ਜਾਰੀ ਰਹੇਗੀ। ਇਸ ਯਾਤਰਾ ਵਿੱਚ 116 ਵੈਨਾਂ ਅਗਲੇ ਦੋ ਮਹੀਨਿਆਂ ਦੌਰਾਨ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਰਹਿਣਗੀਆਂ । ਹਰੇਕ ਵੈਨ ਦੇ ਨਾਲ ਤਕਰੀਬਨ 16 ਨੋਡਲ ਅਫ਼ਸਰ ਤਾਇਨਾਤ ਹੋਣਗੇ, ਜਿਹੜੇ ਕੇਂਦਰੀ ਯੋਜਨਾਵਾਂ ਦੇ ਬਾਰੇ ਨਾ ਸਿਰਫ਼ ਲੋਕਾਂ ਨੂੰ ਜਾਗਰੂਕ ਕਰਨਗੇ, ਸਗੋਂ ਜਿਹੜੇ ਵਿਅਕਤੀ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਨੇ, ਉਨ੍ਹਾਂ ਨੂੰ ਇਨ੍ਹਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਉਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...