November 21, 2026, 4:57 pm
----------- Advertisement -----------
HomeNewsBreaking Newsਲੁਧਿਆਣਾ ਰੇਲਵੇ ਸਟੇਸ਼ਨ 'ਤੇ ਹੰਗਾਮਾ, ਅਫਸਰਾਂ ਨੇ ਬਦਲਿਆ ਟਰੇਨ ਦਾ ਪਲੇਟਫਾਰਮ, ਫੇਰ...

ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਹੰਗਾਮਾ, ਅਫਸਰਾਂ ਨੇ ਬਦਲਿਆ ਟਰੇਨ ਦਾ ਪਲੇਟਫਾਰਮ, ਫੇਰ ਟ੍ਰੈਕ ‘ਤੇ ਭੱਜੇ ਯਾਤਰੀ

Published on

----------- Advertisement -----------

ਲੁਧਿਆਣਾ, 23 ਨਵੰਬਰ 2023 – ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਅਫਸਰਾਂ ਦੇ ਕਾਰਨ ਹਫੜਾ-ਦਫੜੀ ਮੱਚ ਗਈ। ਬੁੱਧਵਾਰ ਸ਼ਾਮ ਨੂੰ ਆਖ਼ਰੀ ਸਮੇਂ ‘ਤੇ ਰੇਲਗੱਡੀ ਦਾ ਪਲੇਟਫਾਰਮ ਬਦਲਿਆ ਗਿਆ ਸੀ। ਇਸ ਦਾ ਐਲਾਨ ਹੁੰਦੇ ਹੀ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ। ਰੇਲਗੱਡੀ ਫੜਨ ਦੀ ਕਾਹਲੀ ਵਿੱਚ ਸੈਂਕੜੇ ਲੋਕ ਜਾਨ ਵਾਲੇ ਰਸਤੇ ਦੀ ਥਾਂ ਰੇਲ ਪਟੜੀਆਂ ਨੂੰ ਹੀ ਪਾਰ ਕਰਨ ਲੱਗ ਗਏ। ਉਨ੍ਹਾਂ ਵਿੱਚ ਬਹੁਤ ਸਾਰੇ ਛੋਟੇ ਬੱਚੇ ਅਤੇ ਔਰਤਾਂ ਸਨ।

ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲੇ ਸਟੇਸ਼ਨ ‘ਤੇ ਦੱਸਿਆ ਗਿਆ ਸੀ ਕਿ ਜਨਸਾਧਾਰਨ ਐਕਸਪ੍ਰੈਸ ਗੱਡੀ ਪਲੇਟਫਾਰਮ ਨੰਬਰ 1 ‘ਤੇ ਆ ਰਹੀ ਹੈ। ਲਗਭਗ 5.30 ਵਜੇ ਇੱਕ ਘੋਸ਼ਣਾ ਕੀਤੀ ਗਈ ਕਿ ਰੇਲਗੱਡੀ ਪਲੇਟਫਾਰਮ ਨੰਬਰ 3 ‘ਤੇ ਆਵੇਗੀ। ਰੇਲਗੱਡੀ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਯਾਤਰੀਆਂ ਨੇ ਪੁਲ ਤੋਂ ਪਲੇਟਫਾਰਮ ਪਾਰ ਕਰਨ ਦੀ ਬਜਾਏ ਰੇਲਵੇ ਟਰੈਕ ਤੋਂ ਪਲੇਟਫਾਰਮ ਨੰਬਰ 3 ‘ਤੇ ਛਾਲ ਮਾਰ ਕੇ ਆਪਣੀ ਜਾਨ ਖਤਰੇ ਵਿੱਚ ਪਾਉਣੀ ਸ਼ੁਰੂ ਕਰ ਦਿੱਤੀ।

ਆਰ.ਪੀ.ਐਫ ਦੇ ਮੁਲਾਜ਼ਮਾਂ ਦੇ ਸਾਹਮਣੇ ਰਾਹਗੀਰ ਟ੍ਰੈਕ ‘ਤੇ ਦੌੜੇ, ਪਰ ਕਰਮਚਾਰੀ ਮੂਕ ਦਰਸ਼ਕ ਬਣੇ ਰਹੇ। ਗੁੱਸੇ ‘ਚ ਆਏ ਯਾਤਰੀਆਂ ਨੇ ਬਿਨਾਂ ਕਿਸੇ ਜਾਣਕਾਰੀ ਦੇ ਪਲੇਟਫਾਰਮ ਬਦਲਣ ‘ਤੇ ਸਟੇਸ਼ਨ ਮੈਨੇਜਰ ਨੂੰ ਵੀ ਝਿੜਕਿਆ। ਇਸ ਮਾਮਲੇ ਸਬੰਧੀ ਜਦੋਂ ਸਟੇਸ਼ਨ ਸੁਪਰਡੈਂਟ ਅਮਰੀਕ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਘਟਨਾ ਤੋਂ ਪੱਲਾ ਝਾੜ ਲਿਆ। ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ।

ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਨਸਾਧਾਰਨ ਐਕਸਪ੍ਰੈਸ ਹਮੇਸ਼ਾ ਪਲੇਟਫਾਰਮ ਨੰਬਰ 3 ‘ਤੇ ਆਉਂਦੀ ਹੈ। ਲੋਕ ਖੁਦ ਹੀ ਹੁਣ ਨੰਬਰ 1 ‘ਤੇ ਖੜ੍ਹੇ ਹੋ ਜਾਨ, ਤਾਂ ਇਸ ਲਈ ਕੋਈ ਕੀ ਕਰ ਸਕਦਾ ਹੈ ? ਲੋਕਾਂ ਨੂੰ ਆਪਣੀ ਸੁਰੱਖਿਆ ਦਾ ਖੁਦ ਖਿਆਲ ਰੱਖਣਾ ਚਾਹੀਦਾ ਹੈ। ਰੇਲਵੇ ਟਰੈਕ ਪਾਰ ਨਹੀਂ ਕਰਨਾ ਚਾਹੀਦਾ।

ਜੀਆਰਪੀ ਦੇ ਐਸਪੀ ਬਲਰਾਮ ਰਾਣਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਰੇਲਵੇ ਸਟੇਸ਼ਨ ‘ਤੇ ਟਰੈਕ ਪਾਰ ਕਰਦਾ ਹੈ ਤਾਂ ਇਹ ਅਪਰਾਧ ਹੈ। ਪੁਲਿਸ ਲਗਾਤਾਰ ਲੋਕਾਂ ਨੂੰ ਰੇਲਵੇ ਟਰੈਕ ਪਾਰ ਨਾ ਕਰਨ ਲਈ ਜਾਗਰੂਕ ਕਰ ਰਹੀ ਹੈ। ਇਸ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਰੇਲਵੇ ਅਧਿਕਾਰੀਆਂ ਨੂੰ ਸਮੇਂ-ਸਮੇਂ ‘ਤੇ ਪਲੇਟਫਾਰਮਾਂ ਨੂੰ ਵਾਰ-ਵਾਰ ਨਾ ਬਦਲਣ ਲਈ ਸੂਚਿਤ ਕੀਤਾ ਜਾਂਦਾ ਹੈ। ਯਾਤਰੀਆਂ ਨੂੰ ਆਉਣ ਵਾਲੀਆਂ ਟਰੇਨਾਂ ਬਾਰੇ ਲਗਾਤਾਰ ਜਾਣਕਾਰੀ ਦਿੰਦੇ ਰਹਿਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...