June 10, 2026, 4:15 am
----------- Advertisement -----------
HomeNewsHaryanaਸਿਰਸਾ 'ਚ ਟਰੈਕਟਰ-ਟਰਾਲੀ ਦਾ ਸਾਹਮਣੇ ਖੜ੍ਹੇ ਸਕੂਟੀ ਸਵਾਰ 'ਤੇ ਪਹੀਆ ਚੜਿਆ

ਸਿਰਸਾ ‘ਚ ਟਰੈਕਟਰ-ਟਰਾਲੀ ਦਾ ਸਾਹਮਣੇ ਖੜ੍ਹੇ ਸਕੂਟੀ ਸਵਾਰ ‘ਤੇ ਪਹੀਆ ਚੜਿਆ

Published on

----------- Advertisement -----------

ਸਿਰਸਾ ਸ਼ਹਿਰ ਦੇ ਆਈ.ਟੀ.ਆਈ ਰੋਡ ‘ਤੇ ਖੜ੍ਹੀ ਇੱਕ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਟਰੈਕਟਰ ਟਰਾਲੀ ਸਾਹਮਣੇ ਖੜ੍ਹੇ ਸਕੂਟੀ ਸਵਾਰ ਦੇ ਉਪਰ ਜਾ ਚੜੇ। ਖੁਸ਼ਕਿਸਮਤੀ ਇਹ ਰਹੀ ਕਿ ਟਰੈਕਟਰ ਦੇ ਟਾਇਰ ਹੇਠਾਂ ਆਉਣ ਤੋਂ ਬਾਅਦ ਵੀ ਸਕੂਟਰ ਸਵਾਰ ਦੀ ਜਾਨ ਬਚ ਗਈ। ਲੋਕਾਂ ਨੇ 112 ‘ਤੇ ਕਾਲ ਕਰਕੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਦੱਸ ਦਈਏ ਕਿ  ਵੀਰਵਾਰ ਦੁਪਹਿਰ ਆਈ.ਟੀ.ਆਈ ਰੋਡ ‘ਤੇ ਇਕ ਟਰੈਕਟਰ ਟਰਾਲੀ ਖੜ੍ਹੀ ਸੀ। ਇਸ ਦੀ ਡਰਾਈਵਰ ਸੀਟ ‘ਤੇ ਕੋਈ ਨਹੀਂ ਸੀ। ਅਚਾਨਕ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਟਰੈਕਟਰ ਟਰਾਲੀ ਆਪਣੇ ਆਪ ਚੱਲਣ ਲੱਗ ਪਈ। ਇਸ ਦੌਰਾਨ ਸਾਹਮਣੇ ਇੱਕ ਗਾਂ ਅਤੇ ਇੱਕ ਨੌਜਵਾਨ ਸਕੂਟਰ ਲੈ ਕੇ ਖੜ੍ਹੇ ਸਨ। ਗਾਂ ਨੇ ਤਾਂ ਆਪਣਾ ਬਚਾਅ ਕਰ ਲਿਆ ਪਰ ਟਰੈਕਟਰ ਸਕੂਟਰ ਸਵਾਰ ਦੇ ਉਪਰੋਂ ਭੱਜ ਗਿਆ। 

ਉਥੇ ਮੌਜੂਦ ਲੋਕਾਂ ਨੇ ਸਕੂਟਰ ‘ਤੇ ਸਵਾਰ ਵਿਅਕਤੀ ਨੂੰ ਟਰੈਕਟਰ ਦੇ ਹੇਠਾਂ ਤੋਂ ਬਾਹਰ ਕੱਢਿਆ। ਟਾਇਰ ਹੇਠਾਂ ਆਉਣ ਕਾਰਨ ਸਕੂਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਡਾਇਲ 112 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਟਰੈਕਟਰ ਨੂੰ ਕੋਈ ਨਹੀਂ ਚਲਾ ਰਿਹਾ ਸੀ। ਸਗੋਂ ਇਹ ਆਪਣੇ ਆਪ ਹੀ ਟਰੱਕ ਨਾਲ ਟਕਰਾਉਣ ਕਾਰਨ ਅੱਗੇ ਵਧਿਆ ਅਤੇ ਸਕੂਟਰ ਨਾਲ ਟਕਰਾ ਗਿਆ। ਇਸ ਕਾਰਨ ਸਕੂਟਰ ਸਵਾਰ ਦੇ ਸੱਟਾਂ ਲੱਗੀਆਂ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...