ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 209 ਦੌੜਾਂ ਦਾ ਟੀਚਾ ਦਿੱਤਾ ਹੈ। ਵਿਸ਼ਾਖਾਪਟਨਮ ‘ਚ ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 208 ਦੌੜਾਂ ਬਣਾਈਆਂ।
ਜੋਸ਼ ਇੰਗਲਿਸ ਨੇ 50 ਗੇਂਦਾਂ ‘ਤੇ 110 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਉਨ੍ਹਾਂ ਨੇ ਆਪਣੇ ਟੀ-20 ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ। ਇੰਗਲਿਸ ਤੋਂ ਇਲਾਵਾ ਸਟੀਵ ਸਮਿਥ ਨੇ 52 ਦੌੜਾਂ ਦਾ ਯੋਗਦਾਨ ਦਿੱਤਾ। ਦੋਵਾਂ ਨੇ 66 ਗੇਂਦਾਂ ‘ਤੇ 130 ਦੌੜਾਂ ਦੀ ਸਾਂਝੇਦਾਰੀ ਕੀਤੀ।
ਭਾਰਤ ਲਈ ਪ੍ਰਸਿਧ ਕ੍ਰਿਸ਼ਨ ਅਤੇ ਰਵੀ ਬਿਸ਼ਨੋਈ ਨੇ ਇਕ-ਇਕ ਵਿਕਟ ਲਈ।












