September 16, 2026, 8:04 am
----------- Advertisement -----------
HomeNewsBreaking Newsਨਵਾਂਸ਼ਹਿਰ 'ਚ ਬੱਸ ਨੇ ਖੜ੍ਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ, ਡਰਾਈਵਰ ਸਮੇਤ...

ਨਵਾਂਸ਼ਹਿਰ ‘ਚ ਬੱਸ ਨੇ ਖੜ੍ਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ, ਡਰਾਈਵਰ ਸਮੇਤ ਕਈ ਸਵਾਰੀਆਂ ਜ਼ਖ਼ਮੀ

Published on

----------- Advertisement -----------

ਨਵਾਂਸ਼ਹਿਰ ਦੇ ਕਸਬਾ ਔੜ ਨੇੜੇ ਲੁਧਿਆਣਾ ਤੋਂ ਸਵਾਰੀਆਂ ਨਾਲ ਭਰੀ ਬੱਸ ਨੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬੱਸ ਡਰਾਈਵਰ ਸਮੇਤ 3 ਤੋਂ 4 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।
ਘਟਨਾ ਦੇ ਤੁਰੰਤ ਬਾਅਦ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਦਕਿ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ। ਥਾਣਾ ਔੜ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਆਵਾਜਾਈ ਚਾਲੂ ਕਰਵਾਈ।
ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਤੇਜ਼ ਰਫਤਾਰ ਬੱਸ ਨੇ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਦੌਰਾਨ ਜਾਨੀ- ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਕੁਝ ਲੋਕ ਜ਼ਖਮੀ ਹੋਏ ਹਨ ਅਤੇ ਬੱਸ ਡਰਾਈਵਰ ਵੀ ਜ਼ਖਮੀ ਹੋਇਆ ਹੈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਤੇਜ਼ ਰਫ਼ਤਾਰ ਨਾਲ ਲੁਧਿਆਣਾ ਤੋਂ ਨਵਾਂਸ਼ਹਿਰ ਜਾ ਰਹੀ ਸੀ। ਔੜ ਥਾਣਾ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਔੜ ਤੋਂ ਨਵਾਂਸ਼ਹਿਰ ਰੋਡ ’ਤੇ ਇੱਕ ਬੱਸ ਅਤੇ ਟਰੈਕਟਰ ਦੀ ਟੱਕਰ ਦੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪੁੱਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...