November 2, 2026, 7:39 pm
----------- Advertisement -----------
HomeNewsBreaking Newsਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ 'ਤੇ ਹੋ ਰਹੀ ਹੈ ਵੋਟਿੰਗ, ਕਈ...

ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ‘ਤੇ ਹੋ ਰਹੀ ਹੈ ਵੋਟਿੰਗ, ਕਈ ਥਾਂਵਾਂ ‘ਤੇ ਹੋਇਆ  ਪਥਰਾ.ਅ ਤੇ ਗੋ.ਲੀਬਾਰੀ

Published on

----------- Advertisement -----------

ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਰਾਜਸਥਾਨ ਦੇ ਮੁੱਖ ਚੋਣ ਅਧਿਕਾਰੀ ਅਨੁਸਾਰ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਵਿੱਚ 55.63 ਫੀਸਦੀ ਵੋਟਿੰਗ ਹੋਈ ਹੈ। ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਬੂਥਾਂ ‘ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

 ਛਿੱਟੇ-ਪੱਟੇ ਝਗੜਿਆਂ ਨੂੰ ਛੱਡ ਕੇ ਵੋਟਾਂ ਸ਼ਾਂਤੀਪੂਰਵਕ ਚੱਲ ਰਹੀਆਂ ਹਨ। ਧੌਲਪੁਰ ਜ਼ਿਲ੍ਹੇ ਦੇ ਬਾੜੀ ਵਿਧਾਨ ਸਭਾ ਦੇ ਪਿੰਡ ਰਜਾਈ ਕਲਾ ਵਿੱਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਕੰਚਨਪੁਰ ‘ਚ ਇਕ ਪੋਲਿੰਗ ਬੂਥ ‘ਤੇ ਬਸਪਾ ਉਮੀਦਵਾਰ ਜਸਵੰਤ ਗੁਰਜਰ ਅਤੇ ਭਾਜਪਾ ਉਮੀਦਵਾਰ ਗਿਰਰਾਜ ਮਲਿੰਗਾ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਪਿੰਡ ਅਬਦੁਲਪੁਰ ਵਿੱਚ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ ਤੇ ਪਥਰਾਅ ਵੀ ਕੀਤਾ ਗਿਆ। 

ਸੀਕਰ ਦੇ ਫਤਿਹਪੁਰ ਸ਼ੇਖਾਵਟੀ ਵਿੱਚ ਦੋ ਗੁੱਟਾਂ ਵਿੱਚ ਲੜਾਈ ਹੋਈ ਹੈ। ਦੋਵਾਂ ਨੇ ਇੱਕ ਦੂਜੇ ‘ਤੇ ਪੱਥਰ ਸੁੱਟੇ। ਇਹ ਘਟਨਾ ਬੂਥ ਨੰਬਰ 128 ਤੋਂ 200 ਮੀਟਰ ਦੂਰ ਬੋਚੀਵਾਲ ਭਵਨ ਦੇ ਪਿੱਛੇ ਇਲਾਕੇ ‘ਚ ਵਾਪਰੀ। ਪਥਰਾਅ ‘ਚ ਕਾਂਸਟੇਬਲ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ। ਮੌਕੇ ‘ਤੇ ਸੁਰੱਖਿਆ ਬਲ ਤਾਇਨਾਤ ਸਨ। ਚੁਰੂ ਦੇ ਸਰਦਾਰਸ਼ਹਿਰ ‘ਚ ਇਕ ਬੂਥ ‘ਤੇ ਕਾਂਗਰਸ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਵੀ ਹੋਈ।

ਜੋਧਪੁਰ ਦੀ ਲੂਣੀ ਵਿਧਾਨ ਸਭਾ ਤੋਂ ਭਾਜਪਾ ਉਮੀਦਵਾਰ ਜੋਗਾਰਾਮ ਪਟੇਲ ਦੇ ਦਫਤਰ ‘ਤੇ ਹਮਲੇ ਦਾ ਦੋਸ਼ ਹੈ। ਝਾਲਾਵਾੜ ਅਤੇ ਉਦੈਪੁਰ ਵਿੱਚ ਵੋਟ ਪਾਉਣ ਲਈ ਲਾਈਨ ਵਿੱਚ ਖੜ੍ਹੇ ਦੋ ਬਜ਼ੁਰਗਾਂ ਦੀ ਮੌਤ ਹੋ ਗਈ। ਉਥੇ ਹੀ ਅਜਮੇਰ ਦੇ ਪੁਸ਼ਕਰ ‘ਚ ਵੋਟ ਪਾਉਣ ਤੋਂ ਬਾਅਦ ਘਰ ਪਹੁੰਚਣ ‘ਤੇ ਇਕ ਬਜ਼ੁਰਗ ਦੀ ਮੌਤ ਹੋ ਗਈ। ਕਈ ਥਾਵਾਂ ‘ਤੇ ਪੋਲਿੰਗ ਵਰਕਰਾਂ ਦੀ ਸਿਹਤ ਵਿਗੜ ਗਈ। ਇੱਥੇ, ਸੀਕਰ ਅਤੇ ਸ਼੍ਰੀਗੰਗਾਨਗਰ ਜ਼ਿਲ੍ਹਿਆਂ ਦੇ ਕਈ ਬੂਥਾਂ ‘ਤੇ ਈਵੀਐਮ ਖਰਾਬ ਹੋਣ ਕਾਰਨ ਵੋਟਿੰਗ ਵਿੱਚ ਦੇਰੀ ਹੋਈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅਬੋਹਰ, 1 ਨਵੰਬਰ:ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ...