November 21, 2026, 4:39 pm
----------- Advertisement -----------
HomeNewsBreaking NewsPM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ,...

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, SP ਤੋਂ ਬਾਅਦ 6 ਹੋਰ ਪੁਲਿਸ ਮੁਲਾਜ਼ਮ ਕੀਤੇ ਸਸਪੈਂਡ

Published on

----------- Advertisement -----------

ਚੰਡੀਗੜ੍ਹ, 26 ਨਵੰਬਰ 2023 (ਬਲਜੀਤ ਮਰਵਾਹਾ) – PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਬੀਤੇ ਦਿਨ ਇਸ ਮਾਮਲੇ ‘ਚ ਐਸਪੀ ਗੁਰਬਿੰਦਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਹੁਣ SP ਤੋਂ ਬਾਅਦ 6 ਹੋਰ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਐਸਪੀ ਗੁਰਬਿੰਦਰ ਸਿੰਘ, ਡੀਐਸਪੀ ਪ੍ਰਸੋਨ ਸਿੰਘ, ਡੀਐਸਪੀ ਜਗਦੀਸ਼ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਸਬ ਇੰਸਪੈਕਟਰ ਜਸਵੰਤ ਸਿੰਘ ਅਤੇ ਏਐਸਆਈ ਰਾਕੇਸ਼ ਕੁਮਾਰ ਨੂੰ PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ‘ਚ ਸਸਪੈਂਡ ਕੀਤਾ ਗਿਆ ਹੈ।

ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ।

ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ, ਪਰ ਕਿਸਾਨਾਂ ਨੇ PM ਦਾ ਕਾਫਲਾ ਰਸਤੇ ‘ਚ ਹੀ ਰੋਕ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ ‘ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੂੰ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ।

ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ – “ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿਣਾ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।” ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...