July 25, 2026, 9:14 am
----------- Advertisement -----------
HomeNewsBreaking Newsਭਾਜਪਾ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ, ਉਮੀਦਵਾਰੀ ਲਈ ਫਾਰਮ 29 ਨਵੰਬਰ...

ਭਾਜਪਾ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ, ਉਮੀਦਵਾਰੀ ਲਈ ਫਾਰਮ 29 ਨਵੰਬਰ ਨੂੰ ਜ਼ਿਲ੍ਹਾ ਭਾਜਪਾ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਣਗੇ, 7 ਦਸੰਬਰ ਤੱਕ ਜਮ੍ਹਾ ਕਰਵਾਉਣੇ ਹੋਣਗੇ

Published on

----------- Advertisement -----------

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।  ਇਸ ਦੇ ਲਈ 29 ਨਵੰਬਰ ਨੂੰ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਤੋਂ ਫਾਰਮ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ 7 ਦਸੰਬਰ ਤੱਕ ਜ਼ਿਲ੍ਹਾ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ, ਜਿਸ ਤੋਂ ਬਾਅਦ ਪਾਰਟੀ ਜ਼ਿਲ੍ਹਾ ਅਤੇ ਫਿਰ ਸੂਬਾ ਪੱਧਰ ‘ਤੇ ਪੜਤਾਲ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਕਰੇਗੀ।  ਇਹ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਜ਼ੋਨਲ ਇੰਚਾਰਜ ਪਰਮਿੰਦਰ ਸਿੰਘ ਬਰਾੜ ਨੇ ਲੁਧਿਆਣਾ ਭਾਜਪਾ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਇਸ ਮੌਕੇ ਬਰਾੜ ਨੇ ਕਿਹਾ ਕਿ ਅੱਜ ਸੰਵਿਧਾਨ ਦਿਵਸ ਹੈ, ਪਰ ਸੂਬਾ ਸਰਕਾਰ ਨਗਰ ਨਿਗਮ ਚੋਣਾਂ ਦੇਰੀ ਨਾਲ ਕਰਵਾ ਕੇ ਸੰਵਿਧਾਨ ਦਾ ਅਪਮਾਨ ਕਰ ਰਹੀ ਹੈ ਕਿਉਂਕਿ ਲੋਕਤੰਤਰ ਦੀ ਸ਼ੁਰੂਆਤ ਨਗਰ ਨਿਗਮ ਤੋਂ ਹੁੰਦੀ ਹੈ।  ਉਨ੍ਹਾਂ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਦੋਸ਼ ਲਾਇਆ ਕਿ ਉਹ ਉਨ੍ਹਾਂ ਦੇ ਆਗੂਆਂ ਨੂੰ ਧਮਕੀਆਂ ਦੇ ਕੇ ਪਾਰਟੀ ’ਚ ਸ਼ਾਮਲ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।  ਇਸੇ ਤਰ੍ਹਾਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਫਾਰਮ ਜ਼ਿਲ੍ਹਾ ਦਫ਼ਤਰ ਤੋਂ 29 ਨਵੰਬਰ ਤੱਕ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਇਹ ਫਾਰਮ 7 ਦਸੰਬਰ ਤੱਕ ਜਮ੍ਹਾਂ ਕਰਵਾਉਣੇ ਹੋਣਗੇ।ਇਸ ਤੋਂ ਬਾਅਦ ਛਾਂਟੀ ਕੀਤੀ ਜਾਵੇਗੀ | ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।  ਫਾਰਮ ਭਰਨ ਲਈ ਜਨਰਲ ਕੈਟਾਗਰੀ ਦੇ ਉਮੀਦਵਾਰਾਂ ਨੂੰ 5000 ਰੁਪਏ ਅਤੇ SC ਅਤੇ OBC ਨੂੰ 3000 ਰੁਪਏ ਜਮ੍ਹਾ ਕਰਵਾਉਣੇ ਪੈਣਗੇ।  ਇਸ ਦੌਰਾਨ ਉਨ੍ਹਾਂ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨਾਂ ਨੇ ਨਗਰ ਨਿਗਮ ਚੋਣਾਂ ਬਹੁਮਤ ਨਾਲ ਜਿੱਤਣ ਦਾ ਦਾਅਵਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...