August 25, 2026, 6:36 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ...

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ, ਹੁਸ਼ਿਆਰਪੁਰ ਅਤੇ ਸੌਰਵ ਸ਼ਰਮਾ ਵਾਸੀ ਪੰਜ ਪਿੱਪਲੀ ਚੰਦ ਨਗਰ, ਹੁਸ਼ਿਆਰਪੁਰ ਵਜੋਂ ਕੀਤੀ।
ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੁੰਡਈ ਆਈ-20 ਕਾਰ (ਪੀ.ਬੀ.91ਜੇ 5186) ਜਿਸ ਵਿੱਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜਸਮੀਤ ਲੱਕੀ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਉਹ ਇਹ ਖੇਪ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਹੇ ਹਨ, ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈਪੀਐਸ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼-3 ਦੀਆਂ ਪੁਲਿਸ ਟੀਮਾਂ ਨੇ ਅਟਾਰੀ ਰੋਡ ਸਥਿਤ ਪਿੰਡ ਬੁਰਜ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਖੇਪ ਪ੍ਰਾਪਤ ਕਰਨ ਉਪਰੰਤ ਆਪਣੀ ਆਈ-20 ਕਾਰ ਵਿੱਚ ਉਡੀਕ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਤਸਕਰ ਜਸਮੀਤ ਲੱਕੀ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।
ਸੀ.ਪੀ. ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਨਸ਼ੀਲੇ ਪਦਾਰਥਾਂ ਦੀ ਖਰੀਦੀ ਗਈ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਐਫਆਈਆਰ ਨੰ. 260 ਮਿਤੀ 26.11.2023 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 23, 25 ਅਤੇ 29 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...