April 25, 2026, 1:24 am
----------- Advertisement -----------
HomeNewsLatest Newsਗਣਤੰਤਰ ਦਿਵਸ ਦੀ ਲੁਧਿਆਣਾ ਵਿਖੇ ਹੋਈ ਫੁੱਲ ਡਰੈਸ ਰਿਹਰਸਲ, ਕੈਬਨਿਟ ਮੰਤਰੀ ਰਣਦੀਪ...

ਗਣਤੰਤਰ ਦਿਵਸ ਦੀ ਲੁਧਿਆਣਾ ਵਿਖੇ ਹੋਈ ਫੁੱਲ ਡਰੈਸ ਰਿਹਰਸਲ, ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਹੋਣਗੇ ਮੁੱਖ ਮਹਿਮਾਨ 

Published on

----------- Advertisement -----------

ਲੁਧਿਆਣਾ, 24 ਜਨਵਰੀ 2022 – 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆ ਤਿਆਰੀਆਂ ਸਭ ਪਾਸੇ ਜ਼ੋਰਾ ਸ਼ੋਰਾ ਨਾਲ ਚੱਲ ਰਹੀਆਂ ਹਨ। ਲੁਧਿਆਣਾ ਵਿਖੇ ਅੱਜ ਗੁਰੂ ਨਾਨਕ ਸਟੇਡੀਅਮ ਵਿੱਚ ਗਣਤੰਤਰ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਿਰਕਤ ਕੀਤੀ ਅਤੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦਸ ਦਈਏ ਕਿ ਕੈਬਨਿਟ ਮੰਤਰੀ, ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ 26 ਜਨਵਰੀ ਨੂੰ ਲੁਧਿਆਣਾ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣਗੇ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ, ਕੋਵਿਡ-19 ਮਹਾਂਮਾਰੀ ਅਤੇ ਸਰਕਾਰੀ ਹਦਾਇਤਾਂ ਨੂੰ ਲਾਗੂ ਕਰਨ ਦੇ ਮੱਦੇਨਜ਼ਰ ਇਸ ਮੌਕੇ ਕੋਈ ਵੀ ਸੱਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਨਹੀਂ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਵਿਭਾਗਾਂ ਨੂੰ ਇਸ ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਅਤੇ ਰਾਸ਼ਟਰੀ ਏਕਤਾ ਨਾਲ ਮਨਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 9:58 ਵਜੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਦੋਵੇਂ ਸਾਡੇ ਰਾਸ਼ਟਰੀ ਤਿਉਹਾਰ ਹਨ ਅਤੇ ਸਮੂਹ ਨਿਵਾਸੀਆਂ ਨੂੰ ਇਨ੍ਹਾਂ ਨੂੰ ਧੂਮ-ਧਾਮ, ਭਾਈਚਾਰਕ ਸਾਂਝ ਅਤੇ ਰਾਸ਼ਟਰੀ ਏਕਤਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪੂਰੇ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...