July 25, 2026, 5:55 pm
----------- Advertisement -----------
HomeNewsਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ.ਤਾਰ

ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ.ਤਾਰ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਏਐਸਆਈ ਬਲਦੇਵ ਸਿੰਘ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੇ ਥਾਣਾ ਲਾਧੂਕਾ ਮੰਡੀ ਵਿਖੇ ਤਾਇਨਾਤ ਹੈ। ਮੁਲਜ਼ਮ ਨੇ ਸ਼ਿਕਾਇਤ ਵਿੱਚ ਅਰੋਪੀ ਦਾ ਨਾਂ ਸ਼ਾਮਲ ਨਾ ਕਰਨ ਦੇ ਬਦਲੇ ਰਿਸ਼ਵਤ ਮੰਗੀ ਸੀ। ਇਸ ਮਾਮਲੇ ਵਿੱਚ ਮੁਲਜ਼ਮ ਏਐਸਆਈ ਪਹਿਲਾਂ ਹੀ 20 ਹਜ਼ਾਰ ਰੁਪਏ ਲੈ ਚੁੱਕਾ ਸੀ। ਵਿਜੀਲੈਂਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੂੰ ਪ੍ਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਲੜਾਈ-ਝਗੜੇ ਸਬੰਧੀ ਪੁਲਿਸ ਸ਼ਿਕਾਇਤ ‘ਚ ਨਾਮ ਸ਼ਾਮਲ ਨਾ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। 

ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦੱਸਿਆ ਕਿ  ਇਸ ਸਬੰਧੀ ਪਹਿਲਾਂ ਹੀ 20 ਹਜ਼ਾਰ ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10 ਹਜ਼ਾਰ ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਪੁਲਿਸ ਅਧਿਕਾਰੀ ਨਾਲ ਹੋਈ ਗੱਲਬਾਤ ਰਿਕਾਰਡ ਕੀਤੀ ਸੀ। ਜਿਸ ਨੂੰ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਗਿਆ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਫ਼ਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਥਾਣਾ ਫ਼ਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...