ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਜਨਮ ਦਿਨ ਹੈ। ਸੀ.ਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਡਾ.ਗੁਰਪ੍ਰੀਤ ਕੌਰ ਮਾਨ ਨੂੰ ਰੋਮਾਂਟਿਕ ਅੰਦਾਜ਼ ‘ਚ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ।

ਅੱਜ ਯਾਨੀ 28 ਨਵੰਬਰ ਨੂੰ ਸੀ.ਐਮ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਦਾ 34ਵਾਂ ਜਨਮ ਦਿਨ ਹੈ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਇਹ ਜੋੜਾ ਇਕੱਠਾ ਨਜ਼ਰ ਆ ਰਿਹਾ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਸੀਐਮ ਮਾਨ ਨੇ ਇੱਕ ਰੋਮਾਂਟਿਕ ਕੈਪਸ਼ਨ ਵੀ ਲਿਖਿਆ ਹੈ।
ਉਨ੍ਹਾਂ ਕਿਹਾ, ‘ਮੇਰੀ ਜੀਵਨ ਸਾਥਣ ਡਾ: ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹੋਏ ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਾ ਹਾਂ।
ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਵਿਆਹ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਸੀ। ਸੀਐਮ ਮਾਨ ਅਕਸਰ ਆਪਣੀ ਪਤਨੀ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ।












