October 23, 2026, 10:12 am
----------- Advertisement -----------
HomeNewsBreaking Newsਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

Published on

----------- Advertisement -----------

 ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ ਐਮ.ਪੀ.ਐਸ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੋਹਾਲੀ ਦੇ ਏਅਰਪੋਰਟ ਰੋਡ ਨੇੜੇ ਧਰਨੇ ’ਤੇ ਬੈਠੇ ਹਨ।

 ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਵੇਰੇ ਗੱਲਬਾਤ ਲਈ ਬੁਲਾਇਆ ਸੀ। ਇੱਥੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਸਨ। ਕਿਸਾਨਾਂ ਦੀ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ।

 ਇਸ ਦੇ ਨਾਲ ਹੀ ਪੰਚਕੂਲਾ ਵਿੱਚ ਕਿਸਾਨਾਂ ਨੇ ਰਾਜਪਾਲ ਬੰਡਾਰੂ ਨਾਲ ਮੁਲਾਕਾਤ ਕਰਕੇ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। 11 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਉਡੀਕ ਕਰਨਗੇ। 

ਕਿਸਾਨਾਂ ਦੇ ਮੈਗਾ ਮਾਰਚ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਪੰਚਕੂਲਾ ਪਹੁੰਚੇ ਸਨ। ਜਿੱਥੇ ਉਨ੍ਹਾਂ ਕਿਸਾਨਾਂ ਨਾਲ ਅੰਦੋਲਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨਾਂ ਦੀ ਹਮੇਸ਼ਾ ਅਣਦੇਖੀ ਕਰਦੀ ਰਹੀ ਹੈ, ਜਿਸ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਚਕੂਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਮਹਾਪਦਵ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਵਿੱਚੋਂ ਕੁਝ ਪ੍ਰਮੁੱਖ ਜਥੇਬੰਦੀਆਂ ਹਰਿਆਣਾ ਕਿਸਾਨ ਮੰਚ, ਬੀਕੇਯੂ ਟਿਕੈਤ, ਜੈ ਕਿਸਾਨ ਅੰਦੋਲਨ, ਆਲ ਇੰਡੀਆ ਕਿਸਾਨ ਸਭਾ, ਗੰਨਾ ਕਿਸਾਨ ਸੰਘਰਸ਼ ਸਮਿਤੀ, ਭਾਰਤੀ ਕਿਸਾਨ ਸੰਘਰਸ਼ ਸਮਿਤੀ, ਅਖਿਲ ਭਾਰਤੀ ਕਿਸਾਨ ਮਹਾਂਸਭਾ, ਰਾਸ਼ਟਰੀ ਕਿਸਾਨ ਮਜ਼ਦੂਰ ਸੰਘ, ਭਾਰਤੀ ਕਿਸਾਨ ਪੰਚਾਇਤ, ਭਾਰਤੀ ਕਿਸਾਨ ਯੂਨੀਅਨ ਆਦਿ ਹਨ।

ਕਿਸਾਨਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਇਕਜੁੱਟ ਹੋ ਕੇ ਸਰਕਾਰ ਨਾਲ ਇਹ ਸੰਘਰਸ਼ ਛੇੜਿਆ ਹੈ।  ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲ ਦੀ ਖਰੀਦ ਦੀ ਗਰੰਟੀ, ਲਖੀਮਪੁਰ ਖੇੜੀ ਕਤਲੇਆਮ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣਾ, ਮੁਕੰਮਲ ਕਰਜ਼ਾ ਮੁਆਫ਼ੀ ਅਤੇ ਪ੍ਰਾਈਵੇਟ ਬਿਜਲੀ ਬਿੱਲਾਂ ਨੂੰ ਵਾਪਸ ਕਰਨਾ ਆਦਿ ਸ਼ਾਮਲ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਤਿੰਨ ਦਿਨਾਂ ਲਈ ਧਰਨਾ ਦੇਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ ਤਾਂ ਜੋ ਧਰਨਾ ਸ਼ਾਂਤਮਈ ਅਤੇ ਅਨੁਸ਼ਾਸਨ ਨਾਲ ਚੱਲ ਸਕੇ। ਇਸ ਮਹਾਨ ਸਮਾਗਮ ਤੋਂ ਸਮਾਜਿਕ ਅਤੇ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਕਈ ਸਵਾਲ ਖੜ੍ਹੇ ਹੋ ਰਹੇ ਹਨ, ਜਿਨ੍ਹਾਂ ਦਾ ਪੂਰਾ ਸਮਰਥਨ ਕਰਨਾ ਸਾਡੀ ਜ਼ਿੰਮੇਵਾਰੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...