September 17, 2026, 5:48 am
----------- Advertisement -----------
HomeNewsBreaking Newsਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ...

ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 28 ਨਵੰਬਰ: (ਬਲਜੀਤ ਮਰਵਾਹਾ) ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ।

ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਵਲੋਂ ਡਈਸਐਂਡ ਨੋਟ ਲਿਖ ਕੇ ਭਰਤੀ ਪ੍ਰਕਿਰਿਆ ਰੋਕਣ ਲਈ ਕਿਹਾ ਸੀ।

ਬੈਂਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਇਹ ਭਰਤੀ ਪ੍ਰਕਿਰਿਆ ਨਿਯਮਾਂ ਦੇ ਉਲਟ ਜਾ ਕੇ ਕੀਤੀ ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ।

ਆਪਣੇ ਆਰਡਰ ਵਿਚ ਹਾਈ ਕੋਰਟ ਵਲੋਂ ਕਿਹਾ ਗਿਆ ਸੀ ਕਿ ਸਾਨੂੰ ਪਤਾ ਹੈ ਕੋਰਟ ਦੇ ਫੈਸਲੇ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਤ ਹੋਣਗੀਆਂ ਪਰ ਇਸ ਭਰਤੀ ਵਿਚ ਬਹੁਤ ਸਾਰੀਆਂ ਲੀਗਲ ਅੜਚਨਾਂ ਹਨ ਜਿਸ ਕਾਰਨ ਅਸੀਂ ਇਹ ਭਰਤੀ ਰੱਦ ਕਰ ਰਹੇ ਹਾਂ।

ਇਸ ਲਈ ਇਹ ਭਰਤੀ ਰੱਦ ਹੋਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।

ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਬੈਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਿਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ।

ਉਨ੍ਹਾਂ ਕਿਹਾ ਜਦੋਂ ਮੈਂ ਖਣਿਜ ਪਦਾਰਥਾਂ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਿਨਿਊ ਹਾਸਲ ਕੀਤਾ ਸੀ।

ਇਸ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਰਹੇ ਰਾਕੇਸ਼ ਚੌਧਰੀ ਨੂੰ ਵੀ ਅਸੀਂ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਬਲੈਕਮੇਲ ਕਰਨ ਵਾਲੇ ਇਕ ਵਕੀਲ ਨੂੰ ਨਾਲ ਬਿਠਾ ਕੇ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਮੂਰਖ਼ ਬਨਾਉਣ ਦਾ ਯਤਨ ਕਰ ਰਹੇ ਹਨ।

ਬੈਂਸ ਨੇ ਕਿਹਾ ਕਿ ਮੇਰਾ ਹਲਕੇ ਵਿੱਚ ਮਾਈਨਿੰਗ ਕਾਰਨ ਦਿਨੋਂ ਦਿਨ ਪਾਣੀ ਡੂੰਘਾ ਹੋ ਰਿਹਾ ਹੈ ਇਸ ਲਈ ਅਸੀਂ ਤਾਂ ਚਾਹੁੰਦੇ ਹਾਂ ਕਿ ਮਾਈਨਿੰਗ ਤਾਂ ਪੂਰੀ ਤਰ੍ਹਾਂ ਬੰਦ ਕਰ ਦੇਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...