November 20, 2026, 3:18 pm
----------- Advertisement -----------
HomeNewsBreaking Newsਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

Published on

----------- Advertisement -----------

ਚੰਡੀਗੜ੍ਹ, 28 ਨਵੰਬਰ : (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਜੋ ਸਦਨ ਦੇ ਪਿਛਲੇ ਸੈਸ਼ਨ ਤੋਂ ਬਾਅਦ ਫੌਤ ਹੋ ਗਏ।
16ਵੀਂ ਪੰਜਾਬ ਵਿਧਾਨ ਸਭਾ ਦੇ ਪੰਜਵੇਂ ਇਜਲਾਸ ਦੌਰਾਨ ਸਦਨ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਦਾਤੇਵਾਸ, ਨਾਮਵਰ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਅਤੇ ਬੇਗਮ ਮੁਨਵਰ ਉਨ-ਨਿਸ਼ਾ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸੇ ਤਰ੍ਹਾਂ ਸਦਨ ਨੇ ਸਾਬਕਾ ਮੰਤਰੀ ਰਘੂਨਾਥ ਸਹਾਏ ਪੁਰੀ ਦੀ ਪਤਨੀ ਕਾਮਨੀ ਪੁਰੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਤਾ ਬਲਬੀਰ ਕੌਰ, ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਅਤੇ ਵਿਧਾਇਕ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਅਮਰ ਸਿੰਘ ਸੁਖੀਜਾ ਤੇ ਜਵਾਹਰ ਲਾਲ, ਸਮਾਜ ਸੇਵੀ ਬਲਵੰਤ ਸਿੰਘ ਖੇੜਾ, ਹਰਸਿਮਰਨ ਸਿੰਘ ਫੌਜੀ ਅਤੇ ਹੋਮਗਾਰਡ ਜਵਾਨ ਜਸਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਸਦਨ ਨੇ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...