November 20, 2026, 3:18 pm
----------- Advertisement -----------
HomeNewsBreaking Newsਬਰਖਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ: ਡਰੱਗਜ਼ ਕੇਸ ਵਿੱਚ...

ਬਰਖਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ: ਡਰੱਗਜ਼ ਕੇਸ ਵਿੱਚ ਨਹੀਂ ਮਿਲੀ ਜ਼ਮਾਨਤ

Published on

----------- Advertisement -----------
  • SC ਨੇ ਕਿਹਾ- ਪੰਜਾਬ ਵਿੱਚ ਨਸ਼ਾ ਇੱਕ ਵੱਡੀ ਸਮੱਸਿਆ ਹੈ

ਚੰਡੀਗੜ੍ਹ, 29 ਨਵੰਬਰ 2023 – ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਤਸਕਰੀ ਆਮ ਹੋ ਗਈ ਹੈ, ਇਹ ਸੂਬੇ ਲਈ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਜੇਕਰ ਪੁਲਿਸ ਵੀ ਇਸ ਵਿੱਚ ਸ਼ਾਮਲ ਹੈ ਤਾਂ ਇਸ ਤੋਂ ਵੱਡਾ ਅਪਰਾਧ ਹੋਰ ਕੀ ਹੋ ਸਕਦਾ ਹੈ। ਰਾਜਜੀਤ ਸਿੰਘ ਹੁੰਦਲ ਨੇ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਐਡੀਸ਼ਨਲ ਇੰਸਪੈਕਟਰ ਜਨਰਲ (ਏਆਈਜੀ) ਰਾਜਜੀਤ ਸਿੰਘ ਹੁੰਦਲ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਜੱਜ ਬੀਆਰ ਗਵਈ ਅਤੇ ਪੀਕੇ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਵੱਡੀ ਸਮੱਸਿਆ ਹੈ। ਲੱਖਾਂ ਪਰਿਵਾਰ ਇਸ ਸਮੱਸਿਆ ਨਾਲ ਜੂਝ ਰਹੇ ਹਨ। ਅਸੀਂ ਇਸ ਪਟੀਸ਼ਨ ਨੂੰ ਰੱਦ ਕਰਦੇ ਹਾਂ। ਇਸ ਤੋਂ ਪਹਿਲਾਂ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਕੁਝ ਦਿਨਾਂ ਲਈ ਜ਼ਮਾਨਤ ਮਿਲੀ ਸੀ। ਸਮਾਂ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਮੁੜ ਪਟੀਸ਼ਨ ਰੱਦ ਕਰ ਦਿੱਤੀ।

ਦੱਸ ਦੇਈਏ ਕਿ ਅਗਸਤ ਵਿੱਚ ਹੁੰਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਵਿੱਚ ਉਸਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹੁੰਦਲ ਨੇ ਇਹ ਵੀ ਦਾਅਵਾ ਕੀਤਾ ਸੀ ਕਿ ‘ਆਪ’ ਸਰਕਾਰ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹੁੰਦਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦਲੀਲ ਦਿੱਤੀ ਸੀ ਕਿ ਇਹ ਕੇਸ ਮਨਘੜਤ ਹੈ ਅਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀ ਸਿਰਫ਼ ਹੁੰਦਲ ਨੂੰ ਬਲੀ ਦਾ ਬੱਕਰਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਹੁੰਦਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਹਾਈਕੋਰਟ ਨੇ ਪਟੀਸ਼ਨ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਸਿੱਧੇ ਤੌਰ ‘ਤੇ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਹੁੰਦਲ ਨੇ ਕਿਹਾ ਸੀ ਕਿ ਉਸ ਵਿਰੁੱਧ ਕੀਤੀਆਂ ਗਈਆਂ ਸਾਰੀਆਂ ਕਾਰਵਾਈਆਂ ਪੂਰੀ ਤਰ੍ਹਾਂ ਗਲਤ ਹਨ। ਨਿਯਮਾਂ ਦੀ ਉਲੰਘਣਾ ਕਰਦਿਆਂ ਬਰਖਾਸਤਗੀ ਦੇ ਹੁਕਮ ਵੀ ਜਾਰੀ ਕੀਤੇ ਗਏ।

ਹਾਈ ਕੋਰਟ ਨੇ ਕਿਹਾ ਸੀ ਕਿ ਪਟੀਸ਼ਨਰ ਨੂੰ ਭਗੌੜਾ ਐਲਾਨਣ ਅਤੇ ਉਸ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਨਿਰਧਾਰਤ ਪ੍ਰਕਿਰਿਆ ਦੇ ਉਲਟ ਹੈ। ਧਿਆਨ ਯੋਗ ਹੈ ਕਿ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਐਸਆਈਟੀ ਨੇ 2018 ਵਿੱਚ ਅਦਾਲਤ ਨੂੰ ਰਿਪੋਰਟ ਸੌਂਪੀ ਸੀ। 4 ਰਿਪੋਰਟਾਂ ਵਿੱਚ ਰਾਜਜੀਤ ਦੀ ਭੂਮਿਕਾ ਦਾ ਜ਼ਿਕਰ ਕੀਤਾ ਗਿਆ ਸੀ।

ਰਾਜਜੀਤ ਸਿੰਘ ਨੇ ਇਸ ਰਿਪੋਰਟ ਨੂੰ ਰੱਦ ਕਰਵਾਉਣ ਦੇ ਉਦੇਸ਼ ਨਾਲ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਸੁਪਰੀਮ ਕੋਰਟ ਪਹਿਲਾਂ ਹੀ ਇਸ ਰਿਪੋਰਟ ਨੂੰ ਰੱਦ ਕਰਨ ਤੋਂ ਇਨਕਾਰ ਕਰ ਚੁੱਕੀ ਹੈ।

ਦਰਅਸਲ ਸਾਲ 2017 ‘ਚ ਰਾਜਜੀਤ ਦੇ ਸਾਥੀ ਇੰਸਪੈਕਟਰ ਇੰਦਰਜੀਤ, ਜੋ ਕਿ ਏਆਈਜੀ ਸਨ, ਨੂੰ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਏ.ਕੇ.-47, 4 ਕਿਲੋ ਹੈਰੋਇਨ, 3 ਕਿਲੋ ਸਮੈਕ ਅਤੇ ਹੋਰ ਦੇਸੀ ਹਥਿਆਰ ਬਰਾਮਦ ਹੋਏ ਸਨ।

ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਰਾਜਜੀਤ ਸਿੰਘ ‘ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਨੂੰ ਬਚਾਉਣ ਅਤੇ ਝੂਠਾ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ। ਬਰਾਮਦ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ ਅਤੇ ਇੰਦਰਜੀਤ ਨੂੰ ਤਰੱਕੀ ਦੇਣ ਦੇ ਵੀ ਦੋਸ਼ ਹਨ।

ਮੁਲਜ਼ਮ ਰਾਜਜੀਤ ਸਿੰਘ ਅਤੇ ਇੰਸਪੈਕਟਰ ਕਈ ਥਾਵਾਂ ’ਤੇ ਇਕੱਠੇ ਤਾਇਨਾਤ ਸਨ। ਰਾਜਜੀਤ ਸਿੰਘ ਨੂੰ 2012 ਤੋਂ 2017 ਤੱਕ ਜਿਨ੍ਹਾਂ ਥਾਵਾਂ ‘ਤੇ ਤਾਇਨਾਤ ਕੀਤਾ ਗਿਆ, ਉਨ੍ਹਾਂ ਨੇ ਵੀ ਇੰਦਰਜੀਤ ਸਿੰਘ ਨੂੰ ਆਪਣੇ ਕੋਲ ਰੱਖਿਆ। ਇਸ ਦੇ ਲਈ ਰਾਜਜੀਤ ਸਿੰਘ ਵੱਲੋਂ ਸਿਫਾਰਿਸ਼ ਪੱਤਰ ਲਿਖ ਕੇ ਇੰਦਰਜੀਤ ਦਾ ਤਬਾਦਲਾ ਕਰਵਾਇਆ ਜਾ ਰਿਹਾ ਸੀ। ਦੋਵਾਂ ਨੂੰ ਗੁਰਦਾਸਪੁਰ, ਤਰਨਤਾਰਨ, ਮੋਗਾ ਅਤੇ ਜਲੰਧਰ ਵਿੱਚ ਇਕੱਠੇ ਤੈਨਾਤ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...