November 20, 2026, 3:27 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ 'ਚ ਸਰਬਸੰਮਤੀ ਨਾਲ 4 ਬਿੱਲ ਪਾਸ, ਕਾਰਵਾਈ ਅਣਮਿੱਥੇ ਸਮੇਂ...

ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ 4 ਬਿੱਲ ਪਾਸ, ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Published on

----------- Advertisement -----------
  • ਟਰਾਂਸਫਰ ਆਫ ਪ੍ਰਾਪਰਟੀ ਸੋਧ ਬਿੱਲ 2023
  • ਰਜਿਸਟ੍ਰੇਸ਼ਨ ਸੋਧ ਬਿੱਲ 2023
  • ਭਾਰਤੀ ਸਟੈਂਪ ਬਿੱਲ 2023
  • ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023
  • ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦਾ ਵਾਕਆਊਟ

ਚੰਡੀਗੜ੍ਹ, 29 ਨਵੰਬਰ 2023 – ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਕਾਨੂੰਨ ਵਿਵਸਥਾ ਨੂੰ ਲੈ ਕੇ ਬਹੁਤ ਹੰਗਾਮਾ ਹੋਇਆ। ਇਸ ਦੌਰਾਨ ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ ਚੁੱਕੇ ਜਾ ਚੁੱਕੇ ਹਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਕਾਂਗਰਸ ਦੇ ਵਾਕਆਊਟ ਤੋਂ ਬਾਅਦ ਵਿਧਾਨ ਸਭਾ ਵਿੱਚ ਨਵੇਂ ਸੋਧ ਬਿੱਲ ਪੇਸ਼ ਕੀਤੇ ਗਏ। ਉਨ੍ਹਾਂ ਦੇ ਪਾਸ ਹੁੰਦੇ ਹੀ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਸਦਨ ਵਿੱਚ ਤਿੰਨ ਮਨੀ ਬਿੱਲਾਂ ਸਮੇਤ ਕੁੱਲ ਚਾਰ ਬਿੱਲ ਪਾਸ ਕੀਤੇ ਗਏ।

ਇਨ੍ਹਾਂ ਵਿੱਚ ਟਰਾਂਸਫਰ ਆਫ ਪ੍ਰਾਪਰਟੀ ਸੋਧ ਬਿੱਲ 2023, ਰਜਿਸਟ੍ਰੇਸ਼ਨ ਬਿੱਲ 2023, ਭਾਰਤੀ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023 ਸ਼ਾਮਲ ਹਨ।

ਵਾਕਆਊਟ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੈ ਅਤੇ ਨਸ਼ਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ। ਇਜਲਾਸ ਸਿਰਫ਼ ਦੋ ਦਿਨ ਲਈ ਸੱਦਣਾ ਠੀਕ ਨਹੀਂ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਮੁੱਦੇ ਸਹੀ ਢੰਗ ਨਾਲ ਨਹੀਂ ਉਠਾਏ ਜਾ ਸਕਦੇ। ਇਸ ਤੋਂ ਬਾਅਦ ਉਹ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਤੋਂ ਵਾਕਆਊਟ ਕਰ ਗਏ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ 31 ਮਾਰਚ 2024 ਤੱਕ ਇਕੱਲਾ ਜਾਂ ਅਧਿਆਪਕ ਘੱਟ ਨਹੀਂ ਰਹੇਗਾ। ਇਸ ਦੌਰਾਨ ਸਾਰੇ 20000 ਸਰਕਾਰੀ ਸਕੂਲਾਂ ਨੂੰ ਵਾਈਫਾਈ ਨਾਲ ਜੋੜਿਆ ਜਾਵੇਗਾ। ਇੰਨਾ ਹੀ ਨਹੀਂ ਹੁਣ ਤੱਕ 4000 ਸਕੂਲਾਂ ‘ਚ ਵਾਈਫਾਈ ਲਗਾਇਆ ਜਾ ਚੁੱਕਾ ਹੈ ਅਤੇ 8000 ਸਕੂਲਾਂ ‘ਚ ਕੰਡਿਆਲੀ ਤਾਰ ਲਗਾਉਣ ਦਾ ਕੰਮ ਚੱਲ ਰਿਹਾ ਹੈ।

ਵਿਧਾਨ ਸਭਾ ਸੈਸ਼ਨ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਜਨਮ ਦਿਨ ਦੀ ਚਰਚਾ ਸ਼ੁਰੂ ਹੋ ਗਈ। ਇਸ ਬਾਰੇ ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਵੀ ਰਾਜਾ ਵੜਿੰਗ ਨੂੰ ਸੈਸ਼ਨ ਦੌਰਾਨ ਬੋਲਣ ਲਈ ਤਿੰਨ ਮਿੰਟ ਵਾਧੂ ਦੇਣ ਦੀ ਗੱਲ ਆਖੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...