ਪਟਿਆਲਾ ਦੇ ਕਾਲੀ ਮਾਤਾ ਮੰਦਿਰ ਚ ਵਾਪਰੀ ਮੰਦਭਾਗੀ ਘਟਨਾ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆ ਸਾਜਿਸ਼ ਜਾਰੀ ਹਨ । ਪਟਿਆਲਾ ਵਿੱਚ ਵਾਪਰੀ ਇਹ ਘਟਨਾ ਬਹੁਤ ਨਿੰਦਣ ਯੋਗ ਹੈ । ਆਰੋਪੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਏ ਉਹਨਾਂ ਕਿਹਾ ਕਿ ਕੁੱਝ ਦਿਨ ਪਹਿਲਾ ਹਰਿਮੰਦਰ ਸਾਹਿਬ ਵਿਖੇ ਵੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ ਅਜਿਹੀਆਂ ਘਟਨਾ ਕਰਨ ਵਾਲਿਆਂ ਦਾ ਚੇਹਰਾ ਬੇਨਕਾਬ ਕਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਦਸ ਦਈਏ ਕਿ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਦੀਪ ਸਿੰਘ ਵਜੋਂ ਹੋਈ ਹੈ ਤੇ ਉਸ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295-ਏ ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਹੈ।












