September 12, 2026, 7:37 pm
----------- Advertisement -----------
HomeNewsBreaking Newsਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

Published on

----------- Advertisement -----------

ਚੰਡੀਗੜ੍ਹ, 30 ਨਵੰਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...