September 26, 2026, 7:52 pm
----------- Advertisement -----------
HomeNewsBreaking Newsਪਟਿਆਲਾ : ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ...

ਪਟਿਆਲਾ : ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

Published on

----------- Advertisement -----------

ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਦੀਪ ਸਿੰਘ ਵਜੋਂ ਹੋਈ ਹੈ ਤੇ ਉਸ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295-ਏ ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ, ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ‘ਤੇ ਪਹਿਲਾਂ ਹੀ ਮੀਟਿੰਗ ਬੁਲਾ ਲਈ ਹੈ।
ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਸਮੇਂ ਇਕ ਨੌਜਵਾਨ ਮੰਦਰ ‘ਚ ਆ ਕੇ ਮਾਤਾ ਰਾਣੀ ਦੀ ਮੂਰਤੀ ਅੱਗੇ ਮੱਥਾ ਟੇਕਦਾ ਹੈ ਅਤੇ ਬਾਅਦ ਉਹ ਗੋਲਕ ‘ਤੇ ਪੈਰ ਰੱਖ ਕੇ ਮਾਤਾ ਰਾਣੀ ਦੇ ਆਸਣ ‘ਤੇ ਜਾ ਕੇ ਮੂਰਤੀ ਨੂੰ ਗਲੇ ਲਗਾ ਲੈਂਦਾ ਹੈ। ਘਟਨਾ ਤੋਂ ਬਾਅਦ ਨੌਜਵਾਨ ਨੂੰ ਉੱਥੇ ਮੌਜੂਦ ਲੋਕਾਂ ਨੇ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਕਾਫੀ ਹੰਗਾਮਾ ਵੀ ਕੀਤਾ ਗਿਆ।
ਬੇਅਦਬੀ ਦੀ ਘਟਨਾ ਤੋਂ ਬਾਅਦ ਮੰਦਰ ਦੇ ਬਾਹਰ ਬਾਹਰ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...