November 19, 2026, 1:38 pm
----------- Advertisement -----------
HomeNewsLatest Newsਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ...

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

Published on

----------- Advertisement -----------

ਚੰਡੀਗੜ੍ਹ, 1 ਦਸੰਬਰ (ਬਲਜੀਤ ਮਰਵਾਹਾ): ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ ਰਾਜ ਦੇ ਸਿਹਤ ਵਿਭਾਗ ਨੂੰ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ਆਈ.ਐਲ.ਆਈ.) ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਤਫ਼ਸੀਲਸ਼ੁਦਾ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਰੇਕ ਹਸਪਤਾਲ ਦੇ ਆਊਟ ਪੇਸ਼ੈਂਟ ਵਿਭਾਗ (ਓ.ਪੀ.ਡੀ.) ਵਿੱਚ ਫਲੂ ਕਾਰਨਰ ਸਥਾਪਤ ਕਰਨ ਦੇ ਨਾਲ-ਨਾਲ ਇਨ੍ਹਾਂ ਕਾਰਨਰਾਂ ਵਿੱਚ ਸਿੱਖਿਅਤ ਤੇ ਤਜਰਬੇਕਾਰ ਪੈਰਾ-ਮੈਡੀਕਲ ਸਟਾਫ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਅਤੇ ਲੱਛਣਾ ਦੀ ਗੰਭੀਰਤਾ ਦੇ ਅਧਾਰ ’ਤੇ ਸੁਝਾਈ ਆਈ.ਐਲ.ਆਈ. ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਛੂਤ ਵਾਲੀ ਇਸ ਗੰਭੀਰ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਈ.ਐਲ.ਆਈ. ਵਾਲੇ ਲੋਕਾਂ ਲਈ ਸਾਹ ਸੰਬੰਧੀ ਇਹਤਿਆਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1/ਐਚ3ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹ ਨੋਟੀਫਿਕੇਸ਼ਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਭੇਜ ਕੇ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ, “ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮੈਡੀਕਲ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਆਈ.ਐਲ.ਆਈ. ਮਰੀਜ਼ਾਂ ਨੂੰ ਸ਼੍ਰੇਣੀਬੱਧ ਕੀਤਾ ਗਿਆ ਹੈ ਅਤੇ ਜੇਕਰ ਉਹ ਕੋਵਿਡ ਨੈਗੇਟਿਵ ਹਨ ਅਤੇ ਉਸ ਵਿੱਚ ਸਵਾਈਨ ਫਲੂ (ਐਚ1ਐਨ1) ਦੇ ਲੱਛਣ ਹਨ ਤਾਂ ਉਸ ਮਰੀਜ਼ ਨੂੰ ਅਲੱਗ ਰੱਖਕੇ ਇਲਾਜ ਕੀਤਾ ਜਾਵੇ ਅਤੇ ਲੋੜੀਂਦੇ ਟੈਸਟ ਕੀਤੇ ਜਾਣ,” ।

ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਕੋਲ ਦਵਾਈਆਂ ਦਾ ਢੁੱਕਵਾਂ ਸਟਾਕ ਮੌਜੂਦ ਹੈ ਅਤੇ ਅਸੀਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਆ। ਆਈ.ਐਲ.ਆਈ. ਦੇ ਮਰੀਜ਼, ਆਈ.ਐਲ.ਆਈ. ਦੇ ਮਰੀਜ਼ਾਂ ਨਾਲ ਕੰਮ ਕਰਨ ਵਾਲੇ ਸਿਹਤ ਸਟਾਫ, ਅਜਿਹੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਜਾਂ ਰਿਸ਼ਤੇਦਾਰ, ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਆਈ.ਐਲ.ਆਈ. ਦੇ ਲੱਛਣਾਂ ਵਾਲੇ ਲੋਕਾਂ ਨੂੰ ਨਜ਼ਦੀਕੀ ਮੈਡੀਕਲ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...