June 28, 2026, 3:47 am
----------- Advertisement -----------
HomeNewsCoronavirusਪੰਜਾਬ 'ਚ ਕੋਰੋਨਾ ਨਾਲ ਹਾਲਾਤ ਖਰਾਬ: 24 ਘੰਟਿਆਂ 'ਚ 5778 ਲੋਕ ਹੋਏ...

ਪੰਜਾਬ ‘ਚ ਕੋਰੋਨਾ ਨਾਲ ਹਾਲਾਤ ਖਰਾਬ: 24 ਘੰਟਿਆਂ ‘ਚ 5778 ਲੋਕ ਹੋਏ ਪੋਜ਼ੀਟਿਵ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਨਾਲ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ 5778 ਲੋਕ ਕੋਰੋਨਾ ਪੋਜ਼ੀਟਿਵ ਮਿਲੇ ਹਨ। ਜਦਕਿ 39 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 7 ਦਿਨਾਂ ‘ਚ ਕੋਰੋਨਾ ਨਾਲ 214 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਤ ਇਸ ਹੱਦ ਤੱਕ ਵਿਗੜ ਚੁੱਕੇ ਹਨ ਕਿ ਪੰਜਾਬ ‘ਚ 106 ਲੋਕ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 719142 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17023 ਲੋਕਾਂ ਦੀ ਮੌਤ ਹੋ ਚੁੱਕੀ ਹੈ। 656474 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...